01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਲਾਇਲਪੁਰ ਖ਼ਾਲਸਾ ਕਾਲਜ 'ਚ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਾਗਮ

Ad Position 21
No active advertisement
ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦੇਣ ਤੇ ਸਮਾਜ ਨੂੰ ਸੇਧ ਪ੍ਰਤੀ ਸੁਚੇਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ 'ਤੇ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਏਡਜ਼ ਦੇ ਵਾਇਰਸ ਤੇ ਖ਼ਤਰੇ, ਕਾਰਨਾਂ ਅਤੇ ਇਲਾਜ ਦੇ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ, ਸੁਰੱਖਿਅਤ ਵਿਵਹਾਰ ਤੇ ਸਮਾਜਿਕ ਸਹਿਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਐਚ.ਆਈ.ਵੀ. ਏਡਜ਼ ਦੇ ਲੱਛਣ ਤੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਏਡਜ਼ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ | ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਕਾਲਜ ਦੀ ਵਿਦਿਆਰਥਣ ਕਰੀਨਾ ਕੰਡਾ ਨੇ ਪਹਿਲਾ, ਹਰਦੇਵ ਸਿੰਘ ਨੇ ਦੂਜਾ ਤੇ ਹਰਜਾਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਢਿੱਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸੇ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ 'ਚ ਵਚਨਬੱਧ-ਐਡਵੋਕੇਟ ਧਾਮੀ ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਬੱਚਿਆਂ ਦਾ ਰੇਲ ਕੋਚ ਫ਼ੈਕਟਰੀ ਵਿਖੇ ਟੂਰ ਲਗਵਾਇਆ
Ad Position 24