ਕਪੂਰਥਲਾ, 7 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ 20ਵਾਂ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਗਿਆ | ਜਿਸ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਸਮਾਗਮ ਦੀ ਪ੍ਰਧਾਨਗੀ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਤੇ ਹੋਰ ਸਟਾਫ਼ ਮੈਂਬਰਾਂ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਤੇ ਬਾਅਦ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ | ਉਪਰੰਤ ਵਿਦਿਆਰਥੀਆਂ ਨੇ 'ਮੈਂ ਪੰਜਾਬ ਬੋਲਦਾ ਹਾਂ' ਦੇ ਅਨੂਵਾਨ ਹੇਠ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਤੇ ਉਨ੍ਹਾਂ ਵਿਦਿਆਰਥੀਆਂ ਦੀਆਂ ਖੇਡਾਂ ਅਕਾਦਮਿਕ, ਧਾਰਮਿਕ ਤੇ ਸਭਿਆਚਾਰਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਉਨ੍ਹਾਂ ਅਕਾਦਮਿਕ, ਖੇਡਾਂ, ਧਾਰਮਿਕ ਤੇ ਹੋਰ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਕੰਪਿਊਟਰ ਦੇ ਯੁੱਗ ਵਿਚ ਉਨ੍ਹਾਂ ਨੂੰ ਪ੍ਰਵੇਸ਼ ਕਰਨਾ ਚਾਹੀਦਾ ਹੈ, ਪਰ ਇਸ ਤੋਂ ਸੁਚੇਤ ਰਹਿਣਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਚ ਤਰੱਕੀ ਲਈ ਅੱਖਰਾਂ ਦਾ ਗਿਆਨ ਵੰਡਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਬੀਬੀ ਗੁਰਪ੍ਰੀਤ ਕੌਰ ਨੇ ਵਿੱਦਿਅਕ ਸੰਸਥਾਵਾਂ ਦੇ ਬਾਨੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਆਤਮਾ ਸਿੰਘ ਵਲੋਂ ਵਿੱਦਿਅਕ ਖੇਤਰ ਵਿਚ ਪਾਏ ਗਏ ਯੋਗਦਾਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਵਿਚ ਇੰਜ. ਮਨਪ੍ਰੀਤ ਸਿੰਘ ਥਿੰਦ, ਸਵਰਨ ਚੰਦ ਗੁਰਾਇਆ, ਨੰਦ ਸਿੰਘ ਬਿਧੀਪੁਰ, ਰਣਜੀਤ ਸਿੰਘ ਬਿਧੀਪੁਰ, ਸਤਨਾਮ ਸਿੰਘ ਬਾਜਵਾ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦਿਆਲ ਸਿੰਘ ਨਾਨਕਪੁਰ, ਬੀਬੀ ਬਲਬੀਰ ਕੌਰ ਨਾਨਕਪੁਰ, ਕਮਲਜੀਤ ਸਿੰਘ ਹੈਬਤਪੁਰ, ਗੁਰਦਿਆਲ ਸਿੰਘ ਬੂਹ, ਬੀਬੀ ਪ੍ਰਕਾਸ਼ ਕੌਰ ਜ਼ਿਲ੍ਹਾ ਪ੍ਰੀਸ਼ਦ, ਬੀਬੀ ਬਲਜੀਤ ਕੌਰ ਕਮਾਲਪੁਰ, ਬੀਬੀ ਗੁਰਮੀਤ ਕੌਰ ਦਰੀਏਵਾਲ, ਭਗਵਾਨ ਸਿੰਘ ਮੈਰੀਪੁਰ, ਹਰਜੀਤ ਸਿੰਘ ਕਥਾਵਾਚਕ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਸਪਾਲ ਸਿੰਘ ਸੇਖੋਂ, ਬੀਬੀ ਮਹਿੰਦਰ ਕੌਰ ਸਾਬੂਵਾਲ, ਚੰਚਲ ਸਿੰਘ, ਗੁਰਪ੍ਰੀਤ ਸਿੰਘ, ਪਰਗਟ ਸਿੰਘ ਸ਼ਾਲਾਪੁਰ ਬੇਟ, ਭਾਈ ਦਿਆਲ ਸਿੰਘ ਮੁੱਲਾਂਕਾਲਾ, ਅਰਸ਼ਦੀਪ ਸਿੰਘ ਕਿਸ਼ਨ ਸਿੰਘ ਵਾਲਾ, ਰੂਪ ਸਿੰਘ, ਸੁਖਦੇਵ ਸਿੰਘ ਸ਼ਤਾਬਗੜ੍ਹ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਗੁਰਨੇਜ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ, ਜਗੀਰ ਸਿੰਘ ਮਿਆਣੀ, ਜਸਬੀਰ ਕੌਰ ਪਿ੍ੰਸੀਪਲ ਗੁਰੂ ਨਾਨਕ ਖ਼ਾਲਸਾ ਕਾਲਜ, ਰੇਨੰੂ ਅਰੋੜਾ ਪਿ੍ੰਸੀਪਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਧੀ ਸੰਗੋਤਰਾ ਪਿ੍ੰਸੀਪਲ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਐਕਟੀਵਿਟੀ ਇੰਚਾਰਜ ਪ੍ਰਦੀਪ ਕੌਰ, ਦਲਜੀਤ ਕੌਰ, ਕੇ ਜੀ ਵਿੰਗ ਇੰਚਾਰਜ ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪਿੰਦਰ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸ਼ਿੰਦਰਪਾਲ ਕੌਰ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਰੇਨੂੰ ਬਾਲਾ, ਸੁਮਨਦੀਪ ਕੌਰ, ਰਾਜ, ਲਵਿਤਾ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |