01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਆਨੰਦ ਕਾਲਜ ਵਿਖੇ ਇਮਤਿਹਾਨਾਂ ਤੋਂ ਪਹਿਲਾਂ ਤਿਆਰੀ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਇਨ੍ਹਾਂ ਇਮਤਿਹਾਨਾਂ ਦੌਰਾਨ 'ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ' ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਇਸ ਸੈਮੀਨਾਰ ਦੌਰਾਨ ਵਿਦਿਆਰਥੀਆ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰ ਵਿਖੇ ਪਹੁੰਚਣ ਤੋਂ ਇਲਾਵਾ ਇਮਤਿਹਾਨ ਦੌਰਾਨ ਪੂਰਾ ਸਮਾਂ ਬਿਤਾਉਣ, ਹਰ ਸਵਾਲ ਨੂੰ ਪੜ੍ਹ ਕੇ ਸਮਝਣ ਅਤੇ ਉਸ ਦਾ ਸਹੀ ਜਵਾਬ ਲਿਖਣ ਸਬੰਧੀ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਪ੍ਰਬੰਧਕਾਂ ਨੇ ਦੱਸਿਆ ਕਿ ਇਮਤਿਹਾਨ ਦੌਰਾਨ ਕੋਈ ਵੀ ਇਲੈਕਟ੍ਰੋਨਿਕ ਉਪਕਰਨ ਪ੍ਰੀਖਿਆ ਕੇਂਦਰ ਵਿਖੇ ਨਾ ਲਿਜਾਇਆ ਜਾਵੇ ਅਤੇ ਪੇਪਰ ਤੋਂ ਪਹਿਲਾਂ ਉਸ ਦੀ ਪੂਰੀ ਤਿਆਰੀ ਕਰਕੇ ਪੂਰੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ ਤਾਂ ਜੋ ਪੇਪਰ ਸਮੇਂ ਤੁਹਾਡਾ ਦਿਮਾਗ਼ ਪੂਰੀ ਤਾਜ਼ਗੀ ਨਾਲ ਕੰਮ ਕਰੇ ਅਤੇ ਤੁਸੀਂ ਚੰਗੇ ਤਰੀਕੇ ਨਾਲ ਆਪਣਾ ਪੇਪਰ ਦੇ ਸਕੋ | ਪੇਪਰ ਜਮ੍ਹਾ ਕਰਵਾਉਣ ਤੋਂ ਪਹਿਲਾਂ ਉਸ ਨੂੰ ਇਕ ਵਾਰ ਚੰਗੀ ਤਰ੍ਹਾਂ ਦੇਖ ਲੈਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਸਵਾਲ ਦਾ ਜਵਾਬ ਰਹਿ ਤਾਂ ਨਹੀਂ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਐਡਮਿਟ ਕਾਰਡ, ਪਹਿਚਾਣ ਪੱਤਰ ਨਾਲ ਜ਼ਰੂਰ ਲੈ ਕੇ ਜਾਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ | ਇਸ ਮੌਕੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਤੇ ਵਿਦਿਆਰਥੀਆਂ ਨੇ ਬੜੇ ਧਿਆਨ ਨਾਲ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਇਸ ਦੇ ਪਾਲਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅੰਤ ਵਿਚ ਕਾਲਜ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਇਮਤਿਹਾਨਾਂ ਮੌਕੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਮੰਨਣ 'ਤੇ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ 'ਚ ਵਚਨਬੱਧ-ਐਡਵੋਕੇਟ ਧਾਮੀ
Ad Position 24