01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਫ਼ਰ-ਏ-ਸ਼ਹਾਦਤ ਸਮਾਗਮ ਤਹਿਤ ਗੁਰਦੁਆਰਾ ਮੁਹੱਲਾ ਸੀਨਪੁਰਾ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਸਡਾਨਾ)-ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਤੇ ਬੇਅੰਤ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫਰ-ਏ-ਸ਼ਹਾਦਤ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਅਮਰਦਾਸ ਸੇਵਕ ਸਭਾ ਵਲੋਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਮੁਹੱਲਾ ਸੀਨਪੁਰਾ ਦੇ ਸਹਿਯੋਗ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਦੁਪਹਿਰ ਦੇ ਸਮੇਂ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਪ੍ਰਧਾਨ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮੁਹੱਲਾ ਸੀਨਪੁਰਾ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਗੁਰੂ ਤੇਗ ਬਹਾਦਰ ਨਗਰ, ਮਾਡਲ ਟਾਊਨ, ਗੁਰਦੁਆਰਾ ਦੇਵੀ ਤਲਾਬ, ਬੱਸ ਸਟੈਂਡ ਤੇ ਮੁਹੱਲਾ ਜੱਟਪੁਰਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸੀਨਪੁਰਾ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਜਿੱਥੇ ਸੰਗਤਾਂ ਗੁਰਬਾਣੀ ਕੀਰਤਨ ਗਾਇਣ ਕਰ ਰਹੀਆਂ ਸਨ, ਉੱਥੇ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਵੀ ਜੌਹਰ ਦਿਖਾਏ | ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ, ਪਿ੍ੰਸ ਸਿੰਘ, ਮਾਸਟਰ ਸੁਰਜੀਤ ਸਿੰਘ, ਕਮਲਜੀਤ ਸਿੰਘ, ਹਰਭਜਨ ਸਿੰਘ, ਜਗਮੋਹਨ ਸਿੰਘ, ਯੁਵਰਾਜ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ ਯੂ.ਐਸ.ਏ., ਮਨਪ੍ਰੀਤ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ, ਸਰਵਜੀਤ ਸਿੰਘ, ਮਹਿੰਦਰ ਸਿੰਘ ਕੈਨੇਡਾ, ਗੁਰਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਨੁੱਕੜ ਨਾਟਕ ਮੁਕਾਬਲੇ 'ਚ ਅੱਵਲ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਮੰਨਣ 'ਤੇ...
Ad Position 24