ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਜ਼ਿਲਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੁੱਕੜ ਨਾਟਕ ਦੇ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਆਪਣੀ ਅਦਾਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇੱਥੇ ਵਰਨਣਯੋਗ ਹੈ ਕਿ ਸਹੋਦਿਆ ਅੰਤਰ ਸਕੂਲ ਵਲੋਂ ਕਰਵਾਏ ਗਏ ਨੁੱਕੜ ਨਾਟਕ ਤੇ ਗਰੁੱਪ ਮਾਈਨਿੰਗ ਦੇ ਮੁਕਾਬਲੇ ਵਿਚ ਜ਼ਿਲੇ ਦੇ 9 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਸ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਨੁੱਕੜ ਨਾਟਕ ਮੁਕਾਬਲੇ ਵਿਚ ਜ਼ਿਲੇ ਵਿਚੋਂ ਪਹਿਲੇ ਸਥਾਨ 'ਤੇ ਰਹੀ ਸਕੂਲ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨਾਂ ਨੂੰ ਪੜਾਈ ਦੇ ਨਾਲ ਨਾਲ ਇਸ ਤਰਾਂ ਦੇ ਮੁਕਾਬਲਿਆਂ ਵਿਚ ਵੀ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨਾਂ ਹਿੰਦੀ ਵਿਭਾਗ ਦੀ ਮੁਖੀ ਇੰਦਰਦੀਪ ਕੌਰ ਦੀ ਵੀ ਸ਼ਲਾਘਾ ਕੀਤੀ, ਜਿਨਾਂ ਦੀ ਯੋਗ ਅਗਵਾਈ ਸਦਕਾ ਬੱਚਿਆਂ ਨੇ ਜ਼ਿਲੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ |