01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਕਾਰੀ ਪ੍ਰਾਇਮਰੀ ਸਕੂਲ ਖੱਸਣ ਵਿਖੇ ਵੰਡੀਆਂ ਵਰਦੀਆਂ

Ad Position 21
No active advertisement
ਅਜੀਤ ਡੈਸਕ 08-12-2025
ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਪ੍ਰਾਇਮਰੀ ਸਕੂਲ ਖੱਸਣ ਵਿਖੇ ਜਰਮਨ ਨਿਵਾਸੀ ਰਾਜ ਕੁਮਾਰ ਅਤੇ ਸੁਨੀਲ ਕੁਮਾਰ ਪੁੱਤਰ ਸਵਰਗਵਾਸੀ ਮਾਸਟਰ ਰਾਜ ਕੁਮਾਰ ਨੇ ਆਪਣੇ ਪਿਤਾ ਦੀ ਯਾਦ ਵਿਚ ਬੱਚਿਆਂ ਨੂੰ ਵਰਦੀਆਂ ਵੰਡੀਆਂ | ਇਸ ਮੌਕੇ ਤੇ ਰਜੀਵ ਕੁਮਾਰ ਅਤੇ ਸੁਨੀਲ ਕੁਮਾਰ ਨੇ ਕਿਹਾ ਕਿ ਉਹ ਹਰ ਸਾਲ ਹੀ ਸਰਦੀਆਂ ਤੋਂ ਪਹਿਲਾਂ ਬੱਚਿਆਂ ਨੂੰ ਵਰਦੀਆਂ ਵੰਡਿਆ ਕਰਨਗੇ | ਇਸ ਮੌਕੇ ਤੇ ਸਕੂਲ ਦੇ ਹੈੱਡ ਟੀਚਰ ਸੁਰਿੰਦਰ ਸਿੰਘ, ਮਾਸਟਰ ਗੁਰਦੇਵ ਸਿੰਘ ਬਾਗੜੀਆਂ ਅਤੇ ਮਾਸਟਰ ਬਲਜਿੰਦਰ ਸਿੰਘ ਸਿਧਵਾਂ ਨੇ ਦਾਨੀ ਵੀਰਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਤੇ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਸਾਬਕਾ ਸਰਪੰਚ ਸਤਵਿੰਦਰ ਸਿੰਘ ਨਸੀਬ, ਡਾਕਟਰ ਨਰਿੰਦਰ ਸਿੰਘ ਕੰਗ, ਸ਼ਮੀ ਕਾਲੀਆ, ਮੈਂਬਰ ਪੰਚਾਇਤ ਜੀਵਨ ਸਿੰਘ, ਪ੍ਰੀਤਮ ਸਿੰਘ, ਇੰਦਰਜੀਤ ਸਿੰਘ ਥਿੰਦ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਨੂੰ ਰਾਸ਼ਟਰੀ ਐਵਾਰਡ ਮਿਲਣ 'ਤੇ ਕੀਤਾ ਸਮਾਰੋਹ ਅਗਲੀ ਖ਼ਬਰ ਯਾਦਗਾਰੀ ਰਿਹਾ ਸੰਤ ਹੀਰਾ ਦਾਸ ਪਬਲਿਕ ਸਕੂਲ ਦਾ 34ਵਾਂ ਖੇਡ ਮੇਲਾ
Ad Position 24