27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰਕੇ 3500 ਲੀਟਰ ਲਾਹਨ ਤੇ ਚਾਲੂ ਭੱਠੀ ਕੀਤੀ ਬਰਾਮਦ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਆਬਕਾਰੀ ਵਿਭਾਗ ਨੇ ਦਰਿਆ ਕੰਡੇ ਤੋਂ ਭਾਰੀ ਮਾਤਰਾ ਵਿਚ ਲਾਹਨ ਤੇ ਚਾਲੂ ਭੱਠੀ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਉਪ ਕਮਿਸ਼ਨਰ ਆਬਕਾਰੀ ਜਲੰਧਰ ਜ਼ੋਨ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ ਨਵਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਅੰਮਿ੍ਤਪੁਰ ਨੇੜੇ ਪੈਂਦੇ ਦਰਿਆ ਬਿਆਸ ਵਿਚੋਂ 3500 ਲੀਟਰ ਲਾਹਨ ਦੇ ਡਰੰਮ, ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਸਮਾਨ ਤੇ ਭੱਠੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ, ਸਿਮਰਨਪ੍ਰੀਤ ਸਿੰਘ ਵਲੋਂ ਪੁਲਿਸ ਸਟਾਫ਼ ਦੇ ਸਹਿਯੋਗ ਨਾਲ ਇਹ ਨਜਾਇਜ਼ ਲਾਹਨ ਬਰਾਮਦ ਕਰਨ ਉਪਰੰਤ ਇਸ ਨੂੰ ਨਸ਼ਟ ਕੀਤਾ ਗਿਆ ਤੇ ਭਵਿੱਖ ਵਿਚ ਵੀ ਨਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਛਾਪੇਮਾਰੀ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ-10 ਜ਼ੋਨਾਂ 'ਚੋਂ 3 'ਤੇ ਕਾਂਗਰਸ, 4 'ਤੇ 'ਆਪ' ਤੇ 2 ਆਜ਼ਾਦ ਤੇ 1 ਜ਼ੋਨ ਤੋਂ ਅਕਾਲੀ ਦਲ ਦਾ... ਅਗਲੀ ਖ਼ਬਰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਸ਼ਰੇਆਮ ਹੱਤਿਆ 'ਤੇ ਭਾਈ ਢਿਲਵਾਂ ਵਲੋਂ ਨਿਖੇਧੀ
Ad Position 24