27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ-10 ਜ਼ੋਨਾਂ 'ਚੋਂ 3 'ਤੇ ਕਾਂਗਰਸ, 4 'ਤੇ 'ਆਪ' ਤੇ 2 ਆਜ਼ਾਦ ਤੇ 1 ਜ਼ੋਨ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ

Ad Position 21
No active advertisement
ਅਜੀਤ ਡੈਸਕ 18-12-2025

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜ਼ੋਨਾਂ ਵਿਚੋਂ 3 'ਤੇ ਕਾਂਗਰਸ, 4 'ਤੇ ਆਮ ਆਦਮੀ ਪਾਰਟੀ, 2 ਜ਼ੋਨ ਤੋਂ ਆਜ਼ਾਦ ਤੇ 1 ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਭਰੋਆਣਾ ਜ਼ੋਨ ਤੋਂ ਆਜ਼ਾਦ ਉਮੀਦਵਾਰ ਅਮਰਜੀਤ ਸਿੰਘ ਖਿੰਡਾ, ਚੂਹੜਵਾਲ ਤੋਂ ਕਾਂਗਰਸ ਦੇ ਉਮੀਦਵਾਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ, ਫੱਤੂਢੀਂਗਾ ਤੋਂ 'ਆਪ' ਦੇ ਉਮੀਦਵਾਰ ਜਸਵੀਰ ਕੌਰ, ਲੱਖਣ ਕੇ ਪੱਡੇ ਤੋਂ 'ਆਪ' ਦੇ ਉਮੀਦਵਾਰ ਗੁਰਮੀਤ ਸਿੰਘ, ਨੰਗਲ ਲੁਬਾਣਾ ਤੋਂ 'ਆਪ' ਦੀ ਉਮੀਦਵਾਰ ਰਾਜ ਕੌਰ, ਫਗਵਾੜਾ ਪੱਛਮੀ ਤੋਂ 'ਆਪ' ਦੇ ਉਮੀਦਵਾਰ ਕੁਲਦੀਪ ਕੁਮਾਰ, ਫਗਵਾੜਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਵੀਨਾ ਰਾਣੀ, ਰਮੀਦੀ ਤੋਂ ਕਾਂਗਰਸ ਦੇ ਉਮੀਦਵਾਰ ਮਨੋਜ ਕੁਮਾਰ, ਸਿੱਧਵਾਂ ਦੋਨਾ ਤੋਂ ਕਾਂਗਰਸ ਦੇ ਉਮੀਦਵਾਰ ਰੀਨਾ ਤੇ ਟਿੱਬਾ ਜ਼ੋਨ ਤੋਂ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਜੇਤੂ ਰਹੀ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਰਮਿਆਨ ਮੁਕਾਬਲਾ ਹੋਵੇਗਾ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਤੇ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਜੇਤੂ ਉਮੀਦਵਾਰ ਨਿਰਣਈ ਭੂਮਿਕਾ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਨਤੀਜਾ ਰੋਕਣ 'ਤੇ ਭੜਕੇ ਕਾਂਗਰਸੀ- ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ... ਅਗਲੀ ਖ਼ਬਰ ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰਕੇ 3500 ਲੀਟਰ ਲਾਹਨ ਤੇ ਚਾਲੂ ਭੱਠੀ ਕੀਤੀ ਬਰਾਮਦ
Ad Position 24