ਡਡਵਿੰਡੀ, 17 ਦਸੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਬਲਾਕ ਸੰਮਤੀ ਦੇ ਜ਼ੋਨ ਨੰਬਰ 12 ਜੈਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਵਰਨ ਸਿੰਘ ਸੰਧਾ ਵੱਡੀ ਲੀਡ ਨਾਲ ਜੇਤੂ ਰਹੇ ਹਨ | ਉਨ੍ਹਾਂ ਨੇ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਨੂੰ 227 ਵੋਟਾਂ ਨਾਲ ਹਰਾਇਆ | 'ਆਪ' ਉਮੀਦਵਾਰ ਸਵਰਨ ਸਿੰਘ ਸੰਧਾ ਨੂੰ ਕੁੱਲ 1112 ਵੋਟਾਂ ਪਈਆਂ ਜਦਕਿ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਨੂੰ 885 ਵੋਟਾਂ ਪਈਆਂ | ਕਾਂਗਰਸ ਦੇ ਉਮੀਦਵਾਰ ਅੰਮਿ੍ਤਪਾਲ ਸਿੰਘ 197 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ | ਇਸ ਮੌਕੇ ਸਵਰਨ ਸਿੰਘ ਸੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਕੀਤੇ ਗਏ ਵਿਕਾਸ ਕਾਰਜਾਂ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਹਲਕੇ ਦੇ ਹੋਏ ਵਿਕਾਸ ਨੂੰ ਦੇਖਦੇ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਹੌਸਲਾ ਅਫਜ਼ਾਈ ਕੀਤੀ ਹੈ ਅਤੇ ਜੇਤੂ ਬਣਾਇਆ ਹੈ | ਇਸ ਮੌਕੇ ਸੀਨੀਅਰ ਆਪ ਆਗੂ ਗੁਰਦਰਸ਼ਨ ਸਿੰਘ ਭਿੰਡਰ, ਪੀਏ ਲਵਪ੍ਰੀਤ ਸਿੰਘ, ਸੁਖਦੇਵ ਸਿੰਘ ਸੰਧਾ, ਯੂਥ ਆਗੂ ਗੁਲਸ਼ਨਪ੍ਰੀਤ ਸਿੰਘ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਹੈਬਤਪੁਰ, ਹਲਕਾ ਕੋਆਰਡੀਨੇਟਰ ਪਵਨ ਕੁਮਾਰ, ਬਲਾਕ ਕੋਆਰਡੀਨੇਟਰ ਹਰਸਿਮਰਨਜੀਤ ਸਿੰਘ, ਮੁਖਤਾਰ ਸਿੰਘ, ਬਲਵਿੰਦਰ ਸਿੰਘ ਸੰਧਾ, ਹਰਜੀਤ ਸਿੰਘ ਜੈਨਪੁਰ ਪ੍ਰਧਾਨ ਕੋ ਸੋਸਾਇਟੀ, ਮਨਜੀਤ ਸਿੰਘ ਕੌੜਾ, ਜਗਰੂਪ ਸਿੰਘ ਪ੍ਰਧਾਨ ਕੋ ਸੋਸਾਇਟੀ ਆਦਿ ਨੇ ਸਵਰਨ ਸਿੰਘ ਸੰਧਾ ਨੂੰ ਵਧਾਈ ਦਿੱਤੀ ਅਤੇ ਹਾਈਕਮਾਨ ਦਾ ਧੰਨਵਾਦ ਕੀਤਾ |