ਭੁਲੱਥ, 17 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਪਾਸਟਰ ਰੈਵ ਮਤੀ ਮਸੀਹ ਪਰੀਸ ਬਾਈਟਰ ਇੰਚਾਰਜ ਸੀ ਐਨ ਆਈ ਭੁਲੱਥ ਪਾਸਟੋਰੇਟ ਮੈਰਿਜ ਰਜਿਸਟਰਾਰ ਕਪੂਰਥਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਭੁਲੱਥ ਦੇ ਚਰਚਾਂ ਅੰਦਰ ਕਿ੍ਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬਿਸ਼ਾਰਤ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ ਤੇ ਲਗਾਤਾਰ ਕਲੀਸੀਆ ਵੱਲੋਂ ਬਿਸ਼ਾਰਤ ਰਾਹੀਂ ਪ੍ਰਭੂ ਯਿਸ਼ੂ ਮਸੀਹ ਦਾ ਵਚਨ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਤੇ ਘਰ ਘਰ ਪਹੁੰਚ ਕੇ ਸੰਗਤਾਂ ਨੂੰ ਪਵਿੱਤਰ ਬਾਈਬਲ ਦੀਆਂ ਆਇਤਾਂ ਵਿਚੋਂ ਹਵਾਲੇ ਦੇ ਕੇ ਪ੍ਰਭੂ ਯਿਸ਼ੂ ਮਸੀਹ ਦੇ ਦਰਸਾਏ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ ਜਾ ਰਿਹਾ, ਤੇ ਕਿ੍ਸਮਸ ਦੇ ਤਿਉਹਾਰ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ |