ਭੁਲੱਥ, 17 ਦਸੰਬਰ (ਮੇਹਰ ਚੰਦ ਸਿੱਧੂ)-ਥਾਣਾ ਮੁਖੀ ਭੁਲੱਥ ਐਸ.ਐਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਨਕੇਲ ਕੱਸੀ ਜਾ ਰਹੀ ਹੈ ਇਸੇ ਤਹਿਤ ਏ.ਐਸ.ਆਈ. ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖੱਸਣ ਰੋਡ ਤੇ ਪਹੁੰਚੇ ਤਾਂ ਇਤਲਾਹ ਮਿਲੀ ਕਿ ਖਸੱਣ ਰੋਡ ਸਰਕਾਰੀ ਟਿਊਬਵੈੱਲ ਦੇ ਬੈਕ ਸਾਈਡ ਤੇ ਦੋ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਹੇ ਹਨ, ਜਦੋਂ ਪੁਲਿਸ ਪਾਰਟੀ ਵਲੋਂ ਦੱਸੀ ਗਈ ਜਗ੍ਹਾ ਤੇ ਰੇਡ ਕੀਤੀ ਗਈ ਤਾਂ ਉਕਤ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂਅ ਸੰਦੀਪ ਸਿੰਘ ਉਰਫ਼ ਰਾਜਾ ਪੁੱਤਰ ਰੁਲਦਾ ਸਿੰਘ ਤੇ ਦੂਜੇ ਨੇ ਆਪਣਾ ਨਾਂਅ ਨੂਰ ਆਲਮ ਉਰਫ਼ ਨੂਰ ਪੁੱਤਰ ਜਾਸੀਮ ਵਾਸੀਆਨ ਬੇਗੋਵਾਲ ਦੱਸਿਆ ਉਕਤ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ |