27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਧੋਖੇ ਨਾਲ ਬੈਂਕ ਖਾਤੇ 'ਚੋਂ ਨਕਦੀ ਕਢਵਾਉਣ ਦੇ ਮਾਮਲੇ ਸਬੰਧੀ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮਾਨਵ ਓਬਰਾਏ ਵਾਸੀ ਸਰਬਜੀਤ ਨਗਰ ਨੇ ਦੱਸਿਆ ਕਿ ਉਸ ਦੀ ਭੈਣ ਦੀ ਮੌਤ ਉਪਰੰਤ ਉਸ ਦੇ ਬੈਂਕ ਖਾਤੇ ਵਿਚੋਂ ਏ.ਟੀ.ਐਮ. ਰਾਹੀਂ ਕਥਿਤ ਦੋਸ਼ੀ ਜਸਪਿੰਦਰ ਸਿੰਘ ਵਾਸੀ ਪਿੰਡ ਬਜਵਾ ਕਲਾ ਸ਼ਾਹਕੋਟ ਨੇ ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਧੋਖੇ ਨਾਲ ਕੁੱਲ 2 ਲੱਖ 60 ਹਜ਼ਾਰ ਰੁਪਏ ਦੀ ਰਕਮ ਕਢਵਾ ਲਈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੂਰਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮਾਂ ਦੇ ਦੂਜੇ ਦਿਨ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਦੀਵਾਨ ਸਜਾਏ
Ad Position 24