27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਦੇਸ਼ ਭੇਜਣ ਦਾ ਝਾਂਸੇ ਦੇ ਕੇ ਔਰਤ ਨਾਲ ਠੱਗੀ ਮਾਰਨ ਵਾਲੇ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਵਾਸੀ ਮੋਠਾਂਵਾਲਾ ਅੱਲਾਦਿੱਤਾ ਨੇ ਦੱਸਿਆ ਕਿ ਉਸ ਦੀ ਇਕ ਸਹੇਲੀ ਵਿਦੇਸ਼ ਗਈ ਹੋਈ ਹੈ ਤੇ ਉਸ ਵਲੋਂ ਮੈਨੰੂ ਦੱਸਿਆ ਗਿਆ ਕਿ ਕਥਿਤ ਦੋਸ਼ੀ ਰਾਜ ਕੁਮਾਰ ਵਾਸੀ ਫਗਵਾੜਾ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ ਤੇ ਉਹ ਉਸ ਦਾ ਵੀ ਸ਼ੈਨਗਨ ਵੀਜ਼ਾ ਲਗਵਾ ਦੇਵੇਗਾ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਪਾਸੋਂ ਵੱਖ-ਵੱਖ ਸਮੇਂ ਦੌਰਾਨ 9 ਲੱਖ 75 ਹਜ਼ਾਰ ਰੁਪਏ ਤੇ ਉਸ ਦਾ ਪਾਸਪੋਰਟ ਲਿਆ ਤੇ ਨਾ ਹੀ ਉਸ ਨੂੰ ਪੈਸੇ ਵਾਪਸ ਕੀਤੇ ਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਰਾਜ ਕੁਮਾਰ ਵਾਸੀ ਹਦੀਆਬਾਦ ਫਗਵਾੜਾ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ
Ad Position 24