27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਗੁਰਦੇਵ ਸਿੰਘ ਵਾਸੀ ਖੈੜਾ ਦੋਨਾ ਨੇ ਦੱਸਿਆ ਕਿ ਕਥਿਤ ਦੋਸ਼ੀ ਹੈਪੀ ਖੰਨਾ ਵਾਸੀ ਤਲਵੰਡੀ ਮਾਧੋ ਸ਼ਾਹਕੋਟ ਨੇ ਉਸ ਦੇ ਲੜਕੇ ਨੂੰ ਸਪੇਨ ਭੇਜਣ ਲਈ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ ਸਾਢੇ 13 ਲੱਖ ਰੁਪਏ ਲਏ | ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ ਸਹੀ ਪਾਏ ਜਾਣ 'ਤੇ ਸਦਰ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਦਵਿੰਦਰਪਾਲ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਨੇ ਉਤਾਰੇ ਫਲੈਕਸ ਬੋਰਡ, ਅਕਾਲੀ ਆਗੂਆਂ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਧੰਨਵਾਦ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸੇ ਦੇ ਕੇ ਔਰਤ ਨਾਲ ਠੱਗੀ ਮਾਰਨ ਵਾਲੇ ਵਿਰੁੱਧ ਕੇਸ ਦਰਜ
Ad Position 24