27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪ੍ਰਸ਼ਾਸਨ ਨੇ ਉਤਾਰੇ ਫਲੈਕਸ ਬੋਰਡ, ਅਕਾਲੀ ਆਗੂਆਂ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 18-12-2025
ਅੱਪਰਾ, 17 ਦਸੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨ 'ਅਜੀਤ' ਨੇ ਪ੍ਰਮੱਖਤਾ ਨਾਲ ਇੱਕ ਖਬਰ ਪ੍ਰਕਾਸ਼ਿਤ ਕੀਤੀ ਸੀ | ਇਸ ਖਬਰ 'ਚ ਸਥਾਨਕ ਅਕਾਲੀ ਆਗੂਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਥਾਂ-ਪੁਰ-ਥਾਂ ਲਗਾਈਆਂ ਫਲੈਕਸਾਂ ਸਤਿਕਾਰ ਸਹਿਤ ਉਤਾਰ ਦਿੱਤੀਆਂ ਜਾਣ ਤਾਂ ਕਿ ਕੋਈ ਸ਼ਰਾਰਤੀ ਅਨਸਰ ਗੁਰੂ ਸਾਹਿਬ ਦੀ ਤਸਵੀਰ ਦੀ ਬੇਹੁਰਮਤੀ ਨਾ ਕਰ ਸਕੇ | ਇਸ ਖਬਰ ਦੇ ਪ੍ਰਕਾਸ਼ਿਤ ਹੁੰਦਿਆਂ ਹੀ ਪ੍ਰਸ਼ਾਸਨ ਤੁਰੰਤ ਹੀ ਹਰਕਤ 'ਚ ਆਇਆ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਹਾਕਮ ਥਾਪਰ ਦੇ ਹੁਕਮਾਂ ਤਹਿਤ ਲੋਹਗੜ੍ਹ ਰੋਡ ਅੱਪਰਾ ਸਥਿਤ ਟਿਊਬਵੈਲਾਂ ਦੀਆਂ ਕੋਠੀਆਂ 'ਤੇ ਲੱਗੇ ਫਲੈਕਸ ਬੋਰਡ, ਜੋ ਕਿ ਬੇਅਦਬੀ ਦਾ ਕਾਰਨ ਬਣ ਸਕਦੇ ਸਨ, ਤੁਰੰਤ ਹੀ ਉਤਾਰ ਲਏ ਗਏ | ਇਸ ਕਾਰਵਾਈ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਜੌਹਲ, ਮਨਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਕਟਾਣਾ, ਇੰਸਪੈਕਟਰ ਕੁਲਦੀਪ ਸਿੰਘ ਜੌਹਲ, ਤਵਿੰਦਰ ਸਿੰਘ ਸਿੱਧੂ ਸਰਕਲ ਪ੍ਰਧਾਨ ਬੀ ਕੇ ਯੂ ਏਕਤਾ ਸਿੱਧੂਪੁਰ ਅਤੇ ਰਜਿੰਦਰ ਬਾਂਕਾ ਨੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਹਾਕਮ ਥਾਪਰ ਅਤੇ 'ਅਦਾਰਾ' ਅਜੀਤ ਦਾ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਕਾਬੂ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ
Ad Position 24