27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਤਿਆਰ: ਵਿਧਾਇਕ ਰਾਣਾ

Ad Position 21
No active advertisement
ਅਜੀਤ ਡੈਸਕ 18-12-2025
ਸੁਲਤਾਨਪੁਰ ਲੋਧੀ, 17 ਦਸੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਪੰਚਾਇਤ ਸੰਮਤੀ ਦੀਆਂ ਅੱਠ ਸੀਟਾਂ ਤੋਂ ਜੇਤੂ ਰਹੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇਰ ਸ਼ਾਮ ਬੀ.ਡੀ.ਪੀ.ਓ. ਦਫ਼ਤਰ ਪੁੱਜੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਾਣਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਜੀ ਭਰ ਚੁੱਕਾ ਹੈ ਅਤੇ ਉਹ ਇਸ ਨੂੰ ਪੰਜਾਬ ਅੰਦਰੋਂ ਚੱਲਦਾ ਕਰਨ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਆਮ ਆਦਮੀ ਪਾਰਟੀ ਨੇ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ | ਉਨ੍ਹਾਂ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਮੇਰੀ ਪਾਰਟੀ ਦੇ ਉਮੀਦਵਾਰਾਂ ਤੇ ਭਰੋਸਾ ਜਿਤਾ ਕੇ ਸਾਡਾ ਮਾਨ ਵਧਾਇਆ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਹਲਕੇ ਦੇ ਲੋਕਾਂ ਨਾਲ ਹਰ ਵੇਲੇ ਦੁੱਖ ਸੁੱਖ ਵਿਚ ਖੜ੍ਹੇ ਰਹਿਣਗੇ | ਵਿਧਾਇਕ ਰਾਣਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਵੀ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਇਸੇ ਤਰ੍ਹਾਂ ਜਿੱਤਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਭਰੋਆਣਾ ਤੋਂ ਜੇਤੂ ਰਹੇ ਅਮਰਜੀਤ ਸਿੰਘ ਖਿੰਡਾ ਲੋਧੀਵਾਲ ਅਤੇ ਟਿੱਬਾ ਤੋਂ ਜੇਤੂ ਰਹੇ ਜਸਵਿੰਦਰ ਕੌਰ ਪਤਨੀ ਨੰਬਰਦਾਰ ਜੋਗਾ ਸਿੰਘ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਹਰਚਰਨ ਸਿੰਘ ਬੱਗਾ ਚੇਅਰਮੈਨ ਪੀਏਡੀਬੀ, ਗੋਲਡੀ ਧੰਜੂ ਸੋਸ਼ਲ ਮੀਡੀਆ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਗੋਪੀ ਘੋੜਾ, ਨੰਬਰਦਾਰ ਹਰਮਨਜੀਤ ਸਿੰਘ, ਗੁਰਦੀਪ ਸਿੰਘ ਸ਼ਹੀਦ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸਾਬਕਾ ਸਰਪੰਚ ਡਾ. ਦਵਿੰਦਰ ਸਿੰਘ, ਭੁਪਿੰਦਰ ਸਿੰਘ ਬੂਲੇ ਸਾਬਕਾ ਸਰਪੰਚ, ਗਰਦੋਰ ਸਿੰਘ ਆਹਲੀ, ਜੱਗੀ ਫੱਤੁਵਾਲ, ਤਰਸੇਮ ਸਿੰਘ ਲੋਧੀਵਾਲ, ਬਲਜਿੰਦਰ ਸਿੰਘ ਖਿੰਡਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਤਿਆਰ: ਵਿਧਾਇਕ ਰਾਣਾ ਅਗਲੀ ਖ਼ਬਰ ਉਮੀਦਵਾਰਾਂ ਦੀ ਗੈਰ ਹਾਜ਼ਰੀ 'ਚ ਨਤੀਜੇ ਦੇਣ 'ਤੇ ਕਾਂਗਰਸ ਪਾਰਟੀ ਵਲੋਂ ਨਾਅਰੇਬਾਜ਼ੀ
Ad Position 24