27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

17ਵੇਂ ਹਰ ਜਸ ਕੀਰਤਨ ਦਰਬਾਰ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-12-2025
ਸੁਲਤਾਨਪੁਰ ਲੋਧੀ, 17 ਦਸੰਬਰ (ਥਿੰਦ, ਨਰੇਸ਼ ਹੈਪੀ)-ਲੋਹੀਆਂ ਖਾਸ ਵਿਖੇ ਸਿੰਘ ਸਭਾ ਲਹਿਰ ਨੂੰ ਸਮਰਪਿਤ ਕਰਵਾਏ ਗਏ 17ਵੇਂ ਹਰ ਜਸ ਕੀਰਤਨ ਦਰਬਾਰ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਵੱਖ-ਵੱਖ ਵਰਗ 'ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸ਼ਬਦ ਗਾਇਨ ਜੂਨੀਅਰ ਵਰਗ ਦੇ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ ਇਸੇ ਤਰ੍ਹਾਂ ਹੀ ਦੁਮਾਲਾ ਸਜਾਉਣ ਦੇ ਦੋਨਾਂ ਵਰਗਾਂ ਦੇ ਵਿਚ ਕ੍ਰਮਵਾਰ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ | ਪ੍ਰਤੀਯੋਗਿਤਾ ਦੇ ਪ੍ਰਬੰਧਕਾਂ ਨੇ ਬੱਚਿਆਂ ਨੂੰ ਮੈਡਲ ਤੇ ਟਰਾਫ਼ੀਆਂ ਦੇ ਨਾਲ ਸਨਮਾਨਿਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਇੰਜੀਨੀਅਰ ਸਰਦਾਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ,ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਸਕੂਲ ਪ੍ਰਸ਼ਾਸਨ ਇੰਜੀਨੀਅਰ ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਐਸ.ਪੀ.ਐਸ. ਕੰਸਟਰੱਕਸ਼ਨ ਕੰਪਨੀ ਨੇ 50 ਲੋੜਵੰਦ ਸਕੂਲੀ ਬੱਚਿਆਂ ਨੂੰ ਸਾਈਕਲ ਵੰਡੇ
Ad Position 24