ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵਲੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਅਗਵਾਈ ਵਿਚ ਪੈਨਸ਼ਨ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਜੀਵ ਕੁਮਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ਉਮੇਸ਼ ਸੀਨੀਅਰ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਮੁੱਖ ਬਰਾਂਚ ਕਪੂਰਥਲਾ, ਅਨਿਲ ਕੁਮਾਰ ਚੀਫ਼ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਦੋਵਾਂ ਬੈਂਕ ਅਧਿਕਾਰੀਆਂ ਨੇ ਪੈਨਸ਼ਨਰਾਂ ਲਈ ਬੈਂਕਾਂ ਵਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬੈਂਕਾਂ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਬਾਅਦ ਵਿਚ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਨੇ 75 ਸਾਲ ਤੋਂ ਲੈ ਕੇ 80 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨ ਸਾਥੀਆਂ ਰਾਜ ਕੁਮਾਰ ਮਨੋਚਾ, ਦੇਸ਼ ਰਾਜ, ਜੋਗਿੰਦਰਪਾਲ, ਰੇਸ਼ਮ ਸਿੰਘ ਬੱਲ, ਡਾ. ਗੁਰਮੀਤ ਸਿੰਘ, ਨਿਰੰਜਨ ਸਿੰਘ, ਕੇਵਲ ਸਿੰਘ, ਪ੍ਰੀਤਮ ਸਿੰਘ, ਮਾਸਟਰ ਬਲਜੀਤ ਸਿੰਘ, ਜਸਮੇਲ ਸਿੰਘ ਤੇ ਪਾਲ ਸਿੰਘ ਫ਼ੌਜੀ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿਵਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁੱਚਾ ਸਿੰਘ, ਹਰਿੰਦਰ ਸਿੰਘ ਚੀਮਾ, ਕਰਨੈਲ ਸਿੰਘ, ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਮਾਸਟਰ ਗੁਰਬਚਨ ਸਿੰਘ ਚੀਮਾ ਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਨਿਰਮਲ ਸਿੰਘ ਬਡਿਆਲ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਐਸੋਸੀਏਸ਼ਨ ਦੇ ਆਗੂ ਵਿਨੋਦ ਕਪੂਰ ਨੇ ਨਿਭਾਏ | ਇਸ ਮੌਕੇ ਰਾਜ ਕੁਮਾਰ ਮਨੋਚਾ, ਦੇਸ ਰਾਜ, ਜੋਗਿੰਦਰਪਾਲ, ਰੇਸ਼ਮ ਸਿੰਘ ਬੱਲ, ਗੁਰਮੀਤ ਸਿੰਘ, ਨਿਰੰਜਨ ਸਿੰਘ, ਕੇਵਲ ਸਿੰਘ, ਪ੍ਰੀਤਮ ਸਿੰਘ, ਬਲਜੀਤ ਸਿੰਘ, ਜਸਮੇਲ ਸਿੰਘ, ਪਾਲ ਸਿੰਘ ਫ਼ੌਜੀ ਆਦਿ ਹਾਜ਼ਰ ਸਨ |