ਕਪੂਰਥਲਾ, 18 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਪੀਰੇਵਾਲ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ 'ਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਰਿਵਾਰਕ ਮੈਂਬਰਾਂ ਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਜ਼ੇਰੇ ਇਲਾਜ ਰੋਹਿਤ ਪੁੱਤਰ ਸੁਰਜੀਤ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਆਪਣੇ ਪਿੰਡ ਕਿਸ਼ਨ ਸਿੰਘ ਵਾਲਾ ਜਾ ਰਿਹਾ ਸੀ | ਜਦੋਂ ਉਹ ਪਿੰਡ ਪੀਰੇਵਾਲ ਪੁਲੀ 'ਤੇ ਪੁੱਜਾ ਤਾਂ ਪਿੱਛੋਂ ਆਏ ਮੋਟਰਸਾਈਕਲ 'ਤੇ ਤਿੰਨ ਨੌਜਵਾਨਾਂ ਨੇ ਉਸਨੂੰ ਰੋਕ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਵਿਜੇ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ