21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਨਸ਼ਾ ਤਸਕਰ ਔਰਤ ਦੀ ਨਾਜਾਇਜ਼ ਉਸਾਰੀ 'ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 19-12-2025
ਸੁਭਾਨਪੁਰ, 18 ਦਸੰਬਰ (ਸਤਨਾਮ ਸਿੰਘ)-ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬੀ.ਡੀ.ਪੀ.ਓ. ਨਡਾਲਾ ਦੇ ਹੁਕਮਾਂ 'ਤੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ | ਪਿੰਡ ਲੱਖਣ ਖੋਲੇ, ਥਾਣਾ ਸੁਭਾਨਪੁਰ ਅਧੀਨ ਜਗੀਰ ਕੌਰ ਉਰਫ਼ ਬਿੱਲੋ ਪਤਨੀ ਕਿਸ਼ਨ ਸਿੰਘ ਵਾਸੀ ਲੱਖਣ ਖੋਲੇ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੇ ਕਬਜ਼ੇ 'ਤੇ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ.ਡੀ.ਪੀ.ਓ. ਨਡਾਲਾ ਵਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਜਗੀਰ ਕੌਰ ਉੱਪਰ ਬਿੱਲੋ ਪਿੰਡ ਲੱਖਣ ਖੋਲੇ ਵਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ | ਬੀ.ਡੀ.ਪੀ.ਓ ਅਨੁਸਾਰ ਜਗੀਰ ਕੌਰ ਨੂੰ ਵਾਰ-ਵਾਰ ਨੋਟਿਸ ਜਾਰੀ ਕਰਕੇ ਨਾਜਾਇਜ਼ ਕਬਜ਼ਾ ਖਾਲੀ ਕਰਨ ਲਈ ਕਿਹਾ ਗਿਆ | ਪਰੰਤੂ ਉਸ ਨੇ ਨਾਜਾਇਜ਼ ਕਬਜ਼ਾ ਨਹੀਂ ਛੱਡਿਆ | ਜਿਸ ਕਰਕੇ ਪੁਲਿਸ ਦੀ ਮਦਦ ਮੰਗੀ ਗਈ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਅਫ਼ਸਰਾਂ ਤੇ ਜਵਾਨਾਂ ਨੇ ਮੌਕੇ ਤੇ ਜਾ ਕੇ ਬੀ. ਡੀ. ਪੀ. ਓ. ਵਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਜਗੀਰ ਕੌਰ ਉਰਫ਼ ਬਿੱਲੋ ਵੱਲੋਂ ਨਾਜਾਇਜ਼ ਤੌਰ 'ਤੇ ਉਸਾਰੀ ਗਈ ਬਿਲਡਿੰਗ ਨੂੰ ਢਾਇਆ ਗਿਆ | ਉਨ੍ਹਾਂ ਦੱਸਿਆ ਕੇ ਜਗੀਰ ਕੌਰ ਬਿੱਲੋ ਦੇ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐ ਦੇ 8 ਮਾਮਲੇ ਦਰਜ ਹਨ | ਇਸ ਵਿਚ ਐਫ.ਆਈ.ਆਰ. ਨੰਬਰ 30,127,183,85 ਤੇ 239 ਤਹਿਤ ਥਾਣਾ ਸੁਭਾਨਪੁਰ ਅਤੇ ਐਫ.ਆਈ.ਆਰ. ਨੰਬਰ 33 ਤਹਿਤ ਥਾਣਾ ਭੋਗਪੁਰ (ਜਲੰਧਰ) ਵਿਖੇ ਮਾਮਲੇ ਦਰਜ ਹਨ | ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਰੱਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਅਗਲੀ ਖ਼ਬਰ ਸਰਦੀ ਦੀ ਪਈ ਪਹਿਲੀ ਧੁੰਦ ਨੇ ਕੀਤੀ ਆਵਾਜਾਈ ਦੀ ਰਫ਼ਤਾਰ ਮੱਠੀ
Ad Position 24