21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿੱਕੀ ਜੈਨਪੁਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਜੈਨਪੁਰ ਦੇ ਪ੍ਰਧਾਨ ਚੁਣੇ

Ad Position 21
No active advertisement
ਅਜੀਤ ਡੈਸਕ 19-12-2025
ਡਡਵਿੰਡੀ, 18 ਦਸੰਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਜੈਨਪੁਰ ਵਿਖੇ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਅਤੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ ਦੀ ਅਗਵਾਈ ਵਿੱਚ ਕੀਤੀ ਗਈ | ਇਸ ਮੌਕੇ ਪਿੰਡ ਜੈਨਪੁਰ ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਜੈਨਪੁਰ ਇਕਾਈ ਦਾ ਪ੍ਰਧਾਨ ਤਰਸੇਮ ਸਿੰਘ ਵਿੱਕੀ ਨੂੰ ਚੁਣਿਆ ਗਿਆ | ਇਸੇ ਤਰ੍ਹਾਂ ਹੀ ਸਕੱਤਰ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਖ਼ਜ਼ਾਨਚੀ ਜਸਵੀਰ ਸਿੰਘ, ਪੈੱ੍ਰਸ ਸਕੱਤਰ ਨਵਦੀਪ ਸਿੰਘ, ਮੀਤ ਪ੍ਰਧਾਨ ਮੰਗਲ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਸਕੱਤਰ ਅਮਰਜੀਤ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਅਤੇ ਮੀਤ ਖ਼ਜ਼ਾਨਚੀ ਪਿਆਰਾ ਸਿੰਘ ਨੂੰ ਬਣਾਇਆ ਗਿਆ | ਇਸ ਤੋਂ ਇਲਾਵਾ ਜਥੇਬੰਦੀ ਦੇ ਮੈਂਬਰ ਅਵਤਾਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਸਬਜ਼ੀ ਵਾਲੇ, ਹਰਜੀਤ ਸਿੰਘ, ਹਰਸ਼ਰਨ ਸਿੰਘ, ਮਨਜੀਤ ਸਿੰਘ, ਅਮਰ ਸਿੰਘ, ਕੇਹਰ ਸਿੰਘ, ਚੇਤਨਪ੍ਰੀਤ ਸਿੰਘ, ਦਿਲਦਾਰ ਸਿੰਘ ਅਤੇ ਸੁਖਵਿੰਦਰ ਸਿੰਘ ਬਣਾਏ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਸਾਰੇ ਲਾਮਬੰਦ ਹੋ ਕੇ ਸੰਘਰਸ਼ ਦੇ ਰਾਹ ਤੁਰਨ | ਇਸ ਮੌਕੇ ਬਲਵੀਰ ਸਿੰਘ, ਸਾਬਕਾ ਸਰਪੰਚ ਭਜਨ ਸਿੰਘ ਫੌਜੀ ਕਲੋਨੀ ਨੰਬਰਦਾਰ ਅਮਰਜੀਤ ਸਿੰਘ ਫੌਜੀ ਕਲੋਨੀ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਟੋ ਦੀ ਹੱਬ ਟੁੱਟਣ ਕਾਰਨ ਆਟੋ ਪਲਟਿਆ, 5 ਜ਼ਖ਼ਮੀ ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਰੱਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ
Ad Position 24