21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਘਣੀ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਕੂਲਾਂ ਦਾ ਸਮਾਂ 10 ਵਜੇ ਕਰੇ-ਪਰਮਿੰਦਰ ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 19-12-2025
ਖਲਵਾੜਾ, 18 ਦਸੰਬਰ (ਮਨਦੀਪ ਸਿੰਘ ਸੰਧੂ)- ਅੱਜ ਪੈੱ੍ਰਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਆਗੂ ਪਰਮਿੰਦਰ ਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਹਰ ਰੋਜ਼ ਸਵੇਰ ਸਮੇਂ ਪੈ ਰਹੀ ਸੰਘਣੀ ਧੁੰਦ ਕਾਰਨ ਆਮ ਜੀਵਨ ਦੇ ਨਾਲ ਸਭ ਕੋਈ ਪ੍ਰਭਾਵਿਤ ਹੈ | ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਬੱਚਿਆਂ ਦਾ ਸਕੂਲ ਪਹੁੰਚਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦੇ ਇਮਤਿਹਾਨ ਵੀ ਚੱਲ ਰਹੇ ਹਨ ਜੋ ਕਿ ਜ਼ਰੂਰੀ ਵੀ ਹਨ | ਜ਼ਿਲ੍ਹਾ ਆਗੂ ਨੇ ਕਿਹਾ ਕਿ ਸਕੂਲਾਂ ਦਾ ਸਮਾਂ 9 ਵਜੇ ਤੋਂ ਬਦਲ ਕੇ 10 ਵਜੇ ਕਰ ਦਿੱਤਾ ਜਾਵੇ ਤਾਂ ਕਿ ਕੋਈ ਅਣਸੁਖਾਵੀਂ ਘਟਨਾਵਾਂ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਬਹੁਤ ਸਾਰੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਪਾਲਨਾ ਨਹੀਂ ਕਰਦੇ ਅਤੇ ਸਮਾਂ ਬਦਲਣ ਦੇ ਹੁਕਮ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਤੇ ਵੀ ਸਖ਼ਤੀ ਨਾਲ ਲਾਗੂ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਰੇਲ ਕੋਚ ਫ਼ੈਕਟਰੀ ਵਿਖੇ ਪੈਨਸ਼ਨ ਅਦਾਲਤ ਲਗਾਈ ਅਗਲੀ ਖ਼ਬਰ ਸੀਲ ਕੀਤੇ ਨਸ਼ਾ ਛੁਡਾਊ ਕੇਂਦਰ 'ਚੋਂ ਗੋਲੀਆਂ ਚੋਰੀ
Ad Position 24