21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਨਸ਼ੇ ਦਾ ਸੇਵਨ ਕਰਨ ਵਾਲੇ ਅੱਧੀ ਦਰਜਨ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 19-12-2025
ਫਗਵਾੜਾ, 18 ਦਸੰਬਰ (ਹਰਜੋਤ ਸਿੰਘ ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਅੱਧੀ ਦਰਜਨ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਇਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਦੀ ਪੁਲਿਸ ਨੇ ਪੁਰਾਣਾ ਪਟਵਾਰਖਾਨਾ ਬੰਗਾ ਰੋਡ ਤੋਂ ਚਾਰ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਵਿਜੈ ਕੁਮਾਰ ਉਰਫ਼ ਗੱਲੂ ਪੁੱਤਰ ਕਸ਼ਮੀਰੀ ਲਾਲ, ਪਵਨ ਕੁਮਾਰ ਉਰਫ਼ ਪਵਨ ਪੁੱਤਰ ਕਸ਼ਮੀਰੀ ਲਾਲ, ਜਗਜੀਤ ਸਿੰਘ ਉਰਫ਼ ਕਾਕਾ ਪੁੱਤਰ ਜੋਗਿੰਦਰਪਾਲ ਵਾਸੀਆਨ ਭਬਿਆਣਾ ਤੇ ਸ਼ਾਮੂ ਪੁੱਤਰ ਸੰਤ ਰਾਮ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਰਿਹਾਣਾ ਜੱਟਾਂ ਬਿਜਲੀ ਘਰ ਲਾਗੇ ਬਣੇ ਕਮਰੇ 'ਚ ਲੁੱਕ ਕੇ ਨਸ਼ੇ ਦਾ ਸੇਵਨ ਕਰਦੇ ਸਮੇਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਦੇਸ ਰਾਜ ਉਰਫ਼ ਪੱਪੂ ਪੁੱਤਰ ਕਰਤਾਰਾ ਰਾਮ ਵਾਸੀ ਰਾਣੀਪੁਰ ਤੇ ਬਲਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਬੋਹਾਨੀ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਥਾਨ 'ਤੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਜਖ਼ਮੀ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ 'ਤੇ ਲੰਬੀ ਵਿਖੇ ਵੈਟਰਨਰੀ ਇੰਸਪੈਕਟਰ ਕਰਨਗੇ ਸੂਬਾ ਪੱਧਰੀ ਰੋਸ ਵਿਖਾਵਾ
Ad Position 24