ਕਪੂਰਥਲਾ, 18 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਿਹਾਰੀਪੁਰ ਵਿਖੇ ਧਾਰਮਿਕ ਸਥਾਨ 'ਤੇ ਇਕ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਰਣਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਧਾਰਮਿਕ ਸਥਾਨ 'ਤੇ ਸਮਾਗਮ ਚੱਲ ਰਿਹਾ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਉਸ ਦਾ ਝਗੜਾ ਹੋ ਗਿਆ, ਜਿਸ ਵਿਚ ਉਹ ਜਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |