21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਧੋਖਾਧੜੀ ਦੇ ਦੋਸ਼ ਹੇਠ 2 ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 19-12-2025
ਕਪੂਰਥਲਾ, 18 ਦਸੰਬਰ (ਸਡਾਨਾ)-ਇਕ ਵਿਅਕਤੀ ਨਾਲ ਕਰੈਡਿਟ ਕਾਰਡ ਸਬੰਧੀ ਆਨਲਾਈਨ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਨਰੋਤਮ ਕੁਮਾਰ ਵਾਸੀ ਅਰਬਨ ਅਸਟੇਟ ਨੇ ਦੱਸਿਆ ਕਿ ਉਸ ਨਾਲ ਕਰੈਡਿਟ ਕਾਰਡ ਸਬੰਧੀ ਆਨਲਾਈਨ ਧੋਖਾਧੜੀ ਹੋਈ ਹੈ | ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਕਥਿਤ ਦੋਸ਼ੀ ਅਜੈ ਪ੍ਰਤਾਪ ਸਿੰਘ ਤੇ ਮਾਨ ਬਹਾਦਰ ਵਾਸੀਆਨ ਦਿੱਲੀ ਵਿਰੁੱਧ ਧੋਖਾਧੜੀ ਤੇ ਆਈ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਅਮਨਦੀਪ ਕੌਰ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਧਾਰਮਿਕ ਸਥਾਨ 'ਤੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਜਖ਼ਮੀ
Ad Position 24