ਕਪੂਰਥਲਾ, 18 ਦਸੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਖਜਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸਵਰਨ ਸਿੰਘ ਉਰਫ਼ ਸੋਨੂੰ ਵਾਸੀ ਮਹਿਤਾਬਗੜ੍ਹ ਤੇ ਜੋਨਥਨ ਵਾਸੀ ਦੂਲੋਵਾਲ ਹਾਲ ਵਾਸੀ ਮਹਿਤਾਬਗੜ੍ਹ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਨ ਉਪਰੰਤ ਇਨ੍ਹਾਂ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਇਨ੍ਹਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |