21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭਾਜਪਾ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 19-12-2025
ਭੁਲੱਥ, 18 ਦਸੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸੂਬਾਈ ਸੱਦੇ ਤਹਿਤ ਪਿੰਡ ਬੁਲੇਵਾਲ ਵਿੱਚ ਮੁਜ਼ਾਹਰਾ ਕਰਕੇ ਬਿਜਲੀ ਬਿੱਲਾਂ ਦੀ ਸਹੂਲਤ ਖੋਹਣ ਲਈ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿੱਲ 2025, ਕਿਰਤ ਕਾਨੂੰਨਾਂ ਨੂੰ ਤਬਦੀਲ ਕਰਕੇ ਬਣਾਏ ਕਿਰਤ ਕੋਡ ਅਤੇ ਨਾਂਅ ਬਦਲ ਕੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਤਿੱਖਾ ਵਿਰੋਧ ਕਰਦਿਆਂ ਇਹਨਾਂ ਕਾਲੇ ਕਾਨੂੰਨਾਂ ਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਤਹਿਸੀਲ ਸਕੱਤਰ ਅਮਰੀਕ ਸਿੰਘ ਬੁਲ੍ਹੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇੱਕ ਤੋਂ ਬਾਅਦ ਇੱਕ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ ਤੇ ਹੁਣ ਬਿਜਲੀ ਸੋਧ ਬਿਲ 2025 ਅਤੇ ਵੈਬ-ਜੀ ਰਾਮ ਜੀ ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ਼ ਨਾਂਅ ਹੀ ਨਹੀਂ ਬਦਲਿਆ ਜਾ ਰਿਹਾ ਸਗੋਂ ਇਸ ਵਿੱਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜ਼ਿਸ਼ ਘੜੀ ਹੈ | ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ਜਿੱਥੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਉੱਥੇ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 6 ਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਇਸ ਕਦਮ ਨੂੰ ਵਾਪਸ ਲੈਣ ਸਬੰਧੀ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ |ਇਸ ਮੌਕੇ ਯੂਨੀਅਨ ਦੇ ਤਹਿਸੀਲ ਆਗੂ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਓਪਨ ਡੋਰ ਚਰਚ ਖੋਜੇਵਾਲ ਵਲੋਂ ਕ੍ਰਿਸਮਸ ਦੇ ਸੰਬੰਧ 'ਚ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24