21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਾਂਗਰਸ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਹਲਕੇ ਦੇ ਲੋਕਾਂ ਦੀ ਸਲਾਹ ਨਾਲ ਹੀ ਕਰਾਂਗਾ-ਰਾਣਾ ਇੰਦਰ ਪ੍ਰਤਾਪ ਸਿੰਘ

Ad Position 21
No active advertisement
ਅਜੀਤ ਡੈਸਕ 19-12-2025
ਕਪੂਰਥਲਾ, 18 ਦਸੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਹਨੇਰੀ ਦੇ ਬਾਵਜੂਦ ਵਿਧਾਨ ਸਭਾ ਚੋਣਾਂ ਵਿਚ ਸੁਲਤਾਨਪੁਰ ਲੋਧੀ ਦੇ ਲੋਕਾਂ ਨੇ ਮੈਨੂੰ ਐਮ.ਐਲ.ਏ. ਬਣਾਇਆ ਸੀ ਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਵਿਚ ਮੈਂ ਆਪਣੀ ਟੀਮ ਨਾਲ ਸਲਾਹ ਮਸ਼ਵਰਾ ਕਰਕੇ ਉਮੀਦਵਾਰਾਂ ਦੀ ਚੋਣ ਕੀਤੀ ਤੇ ਬਾਅਦ ਵਿਚ ਮੇਰੀ ਟੀਮ ਤੇ ਹਲਕੇ ਦੇ ਲੋਕਾਂ ਨੇ ਇਸ ਚੋਣ ਨੂੰ ਆਪਣੀ ਚੋਣ ਸਮਝ ਕੇ ਮੈਨੂੰ ਸੁਲਤਾਨਪੁਰ ਲੋਧੀ ਤੇ ਫੱਤੂਢੀਂਗਾ ਬਲਾਕ ਸੰਮਤੀ 'ਚ 16 ਸੀਟਾਂ ਤੇ 2 ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਦਿਵਾਈ | ਇਹ ਗੱਲ ਰਾਣਾ ਇੰਦਰਪ੍ਰਤਾਪ ਸਿੰਘ ਆਜ਼ਾਦ ਵਿਧਾਇਕ ਹਲਕਾ ਸੁਲਤਾਨਪੁਰ ਲੋਧੀ ਨੇ ਕਪੂਰਥਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਹ ਮੇਰੀ ਜਿੱਤ ਨਹੀਂ, ਸਗੋਂ ਹਲਕੇ ਦੇ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਜ਼ੋਨਾਂ ਦੀ ਭੰਨਤੋੜ ਕੀਤੀ ਤੇ ਸਾਡੇ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਗਰਾਂਟਾਂ ਨਾ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਪ੍ਰੰਤੂ ਸਾਡੇ ਉਮੀਦਵਾਰਾਂ ਨੇ ਗਰਾਂਟਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਡਟ ਕੇ ਚੋਣਾਂ ਲੜੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਭਰੋਆਣਾ ਜ਼ੋਨ ਤੋਂ ਅਮਰਜੀਤ ਸਿੰਘ ਖਿੰਡਾ ਤੇ ਟਿੱਬਾ ਜ਼ੋਨ ਤੋਂ ਜਸਵਿੰਦਰ ਕੌਰ ਦੇ ਜ਼ੋਨ ਵਿਚ ਸੱਤਾਧਾਰੀ ਪਾਰਟੀ ਨੇ ਬਹੁਤ ਸਾਰੀਆਂ ਵੋਟਾਂ ਰੱਦ ਕਰਵਾਈਆਂ ਤੇ ਇਸ ਦੇ ਬਾਵਜੂਦ ਵੀ ਉਨ੍ਹਾਂ ਦੋਵਾਂ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ | ਕਾਂਗਰਸ ਵਿਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ 'ਤੇ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਮੈਂ ਆਪਣੇ ਭਵਿੱਖ ਦਾ ਫ਼ੈਸਲਾ ਹਲਕੇ ਦੇ ਲੋਕਾਂ ਦੀ ਸਲਾਹ ਨਾਲ ਹੀ ਕਰਾਂਗਾ |
Ad Position 22
No active advertisement
ਪਿਛਲੀ ਖ਼ਬਰ ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਓਪਨ ਡੋਰ ਚਰਚ ਖੋਜੇਵਾਲ ਵਲੋਂ ਕ੍ਰਿਸਮਸ ਦੇ ਸੰਬੰਧ 'ਚ ਸ਼ੋਭਾ ਯਾਤਰਾ ਕੱਢੀ
Ad Position 24