21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 19-12-2025
ਕਪੂਰਥਲਾ, 18 ਦਸੰਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜੇਕਰ ਕੇਂਦਰ ਸਰਕਾਰ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ ਪੇਸ਼ ਕਰਦੀ ਹੈ ਤਾਂ ਉਸ ਨੂੰ ਅਗਲੇ ਦਿਨ 12 ਵਜੇ ਤੋਂ ਲੈ ਕੇ 3 ਵਜੇ ਤੱਕ ਢਿਲਵਾਂ ਢੋਲ ਪਲਾਜ਼ਾ ਫਰੀ ਕਰਕੇ ਨਾਲ ਹੀ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪੰਜਾਬ ਦੇ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਟਰੇਡ ਯੂਨੀਅਨ ਆਗੂ ਕਾਮਰੇਡ ਕੇ.ਐਲ. ਕੌਸ਼ਲ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ, ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਪੀ.ਡਬਲਯੂ.ਡੀ. ਮੁਲਾਜ਼ਮ ਯੂਨੀਅਨ ਦੇ ਆਗੂ ਫ਼ਕੀਰ ਮੁਹੰਮਦ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦਾ ਵਾਅਦਾ ਕਰਕੇ ਸੱਤਾ 'ਚ ਆਈ 'ਆਪ' ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹ... ਅਗਲੀ ਖ਼ਬਰ ਕਾਂਗਰਸ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਹਲਕੇ ਦੇ ਲੋਕਾਂ ਦੀ ਸਲਾਹ ਨਾਲ ਹੀ ਕਰਾਂਗਾ-ਰਾਣਾ ਇੰਦਰ ਪ੍ਰਤਾਪ ਸਿੰਘ
Ad Position 24