21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜਿੱਤ ਹਾਸਿਲ ਕਰਨ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

Ad Position 21
No active advertisement
ਅਜੀਤ ਡੈਸਕ 19-12-2025
ਸੁਲਤਾਨਪੁਰ ਲੋਧੀ, 18 ਦਸੰਬਰ (ਨਰੇਸ਼ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਚੋਣ ਮੈਦਾਨ ਵਿੱਚ ਉਤਾਰੇ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਧਰਮ ਪਤਨੀ ਨੰਬਰਦਾਰ ਜੋਗਾ ਸਿੰਘ ਜਿੱਤਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਦਰਬਾਰ ਹਾਲ ਵਿੱਚ ਹਾਜ਼ਰੀ ਵੀ ਭਰੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਕਿਰਪਾ ਨਾਲ ਹੀ ਉਨ੍ਹਾਂ ਨੂੰ ਇਹ ਮਾਨ ਸਨਮਾਨ ਮਿਲਿਆ ਹੈ | ਉਨ੍ਹਾਂ ਭੋਰਾ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹਸਤ ਕਮਲਾਂ ਨਾਲ ਲਗਾਈ ਗਈ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ | ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਟਿੱਬਾ ਦੇ ਸਮੂਹ ਵੋਟਰਾਂ ਵਲੋਂ ਦਿੱਤੇ ਗਏ ਸਮਰਥਨ ਲਈ ਉਨ੍ਹਾਂ ਦਾ ਤਹਿ ਦਿਲ ਤੋਂ ਧੰਨਵਾਦ ਵੀ ਕੀਤਾ | ਅੰਤ ਵਿੱਚ ਜੋਗਾ ਸਿੰਘ ਨੰਬਰਦਾਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਹਲਕਾ ਟਿੱਬਾ ਦੇ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਤੋਂ ਇਲਾਵਾ ਨੰਬਰਦਾਰ ਹਰਮਨਜੀਤ ਸਿੰਘ, ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਾਬਕਾ ਪ੍ਰਧਾਨ ਸੋਢੀ ਸਿੰਘ, ਕੁਲਵੰਤ ਸਿੰਘ ਪ੍ਰਧਾਨ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦਾ ਵਾਅਦਾ ਕਰਕੇ ਸੱਤਾ 'ਚ ਆਈ 'ਆਪ' ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹ...
Ad Position 24