21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-12-2025
ਬੇਗੋਵਾਲ, 18 ਦਸੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਲਾਸ ਏਾਜਲਸ ਇੰਟਰਨੈਸ਼ਨਲ ਪਬਲਿਕ ਸਕੂਲ (ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਕੈਂਪਸ) ਬੇਗੋਵਾਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਸਮਾਗਮ ਵਿੱਚ ਉੱਘੇ ਸਮਾਜ ਸੇਵੀ ਤੇ ਰਾਜਨੀਤਿਕ ਆਗੂ ਸਤਪਾਲ ਸਿੰਘ ਮੁਲਤਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲੀ ਵਿਦਿਆਰਥੀਆਂ ਵਲੋਂ ਇੱਕ ਧਾਰਮਿਕ ਸ਼ਬਦ ਗਾਇਨ ਨਾਲ ਕੀਤਾ ਗਿਆ ਉਪਰੰਤ ਵੱਖ-ਵੱਖ ਜਮਾਤਾਂ ਦੀ ਵਿਦਿਆਰਥੀਆਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਅਖੀਰ 'ਚ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਗਿੱਧਾ ਇਸ ਸਮਾਗਮ ਦਾ ਯਾਦਗਾਰੀ ਹਿੱਸਾ ਬਣਿਆ | ਇਸ ਮੌਕੇ ਮੁੱਖ ਮਹਿਮਾਨ ਸਤਪਾਲ ਸਿੰਘ ਮੁਲਤਾਨੀ ਨੇ ਕਿਹਾ ਕਿ ਵਿੱਦਿਆ ਨੂੰ ਮਨੁੱਖ ਦਾ ਜੋ ਤੀਜਾ ਨੇਤਰ ਕਿਹਾ ਜਾਂਦਾ ਹੈ ਇਹ ਵਿੱਦਿਆ ਮਨੁੱਖ ਨੂੰ ਜਿੱਥੇ ਜੀਵਨ ਜਾਂਚ ਸਿਖਾਉਂਦੀ ਹੈ ਉੱਥੇ ਦੇਸ਼ ਅਤੇ ਕੌਮ ਦੀ ਤਰੱਕੀ ਵਿੱਚ ਵਡਮੁੱਲਾ ਹਿੱਸਾ ਪਾਉਂਦੀ ਹੈ | ਇਸ ਉਪਰੰਤ ਸਕੂਲ ਦੇ ਪਿ੍ੰਸੀਪਲ ਮਨਦੀਪ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਤੇ ਨਾਲ ਹੀ ਵੱਖ-ਵੱਖ ਵਿਦਿਆਰਥੀਆਂ ਬਾਰੇ ਵੀ ਚਾਨਣਾ ਪਾਇਆ ਜਿਨ੍ਹਾਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਖੀਰ ਵਿੱਚ ਵੱਖ-ਵੱਖ ਖੇਤਰਾਂ ਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਸਕੂਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਪ੍ਰਧਾਨ ਹਰਜੀਤ ਸਿੰਘ ਯੂਐਸਏ, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਦਲਜੀਤ ਕੌਰ, ਕਾਲਜ ਦੇ ਪ੍ਰਧਾਨ ਪਿ੍ੰਸੀਪਲ ਮੰਗਤ ਰਾਮ ਤੋਂ ਇਲਾਵਾ ਸਕੂਲ ਤੇ ਕਾਲਜ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮਿੱਲਾਂ ਨੂੰ ਜਾਣ ਵਾਲੇ ਕਿਸਾਨ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਲਗਾਉਣ-ਦਲਵਿੰਦਰਬੀਰ ਸਿੰਘ ਅਗਲੀ ਖ਼ਬਰ ਜਿੱਤ ਹਾਸਿਲ ਕਰਨ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
Ad Position 24