ਢਿਲਵਾਂ, 18 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਇਨ੍ਹਾਂ ਦਿਨਾਂ ਵਿੱਚ ਸਵੇਰ ਸਮੇਂ ਪੈ ਰਹੀ ਧੁੰਦ ਨੂੰ ਦੇਖਦਿਆਂ ਥਾਣਾ ਢਿਲਵਾਂ ਦੇ ਮੁਖੀ ਦਲਵਿੰਦਰਬੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਆਪਣਾ ਗੰਨਾ ਮਿੱਲਾਂ ਨੂੰ ਲੈ ਕੇ ਜਾਣਾ ਹੋਵੇ ਉਹ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਾਉਣ | ਉਨ੍ਹਾਂ ਕਿਹਾ ਕਿ ਧੁੰਦ ਦੇ ਕਾਰਨ ਸੜਕ 'ਤੇ ਜਿੱਥੇ ਕੁੱਝ ਕੁ ਦੂਰੀ ਤੱਕ ਦੇਖਣਾ ਸੰਭਵ ਨਹੀਂ ਹੈ ਉੱਥੇ ਜੀ.ਟੀ ਰੋਡ 'ਤੇ ਚੱਲਦੇ ਸਮੇਂ ਕਈ ਗੰਨੇ ਨਾਲ ਲੱਦੀਆਂ ਟਰਾਲੀਆਂ ਪਿੱਛੇ ਕੋਈ ਰਿਫ਼ਲੈਕਟਰ ਆਦਿ ਨਾ ਹੋਣ ਕਰਕੇ ਪਿੱਛੋਂ ਆਉਂਦੇ ਵਾਹਨ ਚਾਲਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ ਜਿਸ ਨਾਲ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਸਮੂਹ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸੁਰੱਖਿਅਤ ਆਵਾਜਾਈ ਨੂੰ ਦੇਖਦੇ ਹੋਏ ਉਹ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਾਉਣ |