ਡਡਵਿੰਡੀ, 18 ਦਸੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਜ਼ੋਨ ਨੰਬਰ 12 ਜੈਨਪੁਰ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਗਏ ਸਵਰਨ ਸਿੰਘ ਸੰਧਾ ਨੇ ਜ਼ੋਨ ਅਧੀਨ ਆਉਂਦੇ ਸਾਰੇ ਹੀ ਪਿੰਡਾਂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਲੀਡ ਦਿਵਾਉਣ ਲਈ ਉਹ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਜ਼ੋਨ ਦੇ ਵੋਟਰਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ, ਇਸੇ ਤਰ੍ਹਾਂ ਹੀ ਉਹ ਹਰ ਸਮੇਂ ਹਰ ਦੁੱਖ ਸੁੱਖ ਵੇਲੇ ਉਨ੍ਹਾਂ ਦੇ ਨਾਲ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕਾਂ ਨੇ ਆਪ ਮੁਹਾਰੇ ਆਮ ਆਦਮੀ ਪਾਰਟੀ ਨੂੰ ਮੁੜ ਚੁਣਨ ਦਾ ਮਨ ਬਣਾਇਆ ਹੋਇਆ ਹੈ |