ਭੁਲੱਥ, 18 ਦਸੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਸਮੂਹ ਸ਼ਹੀਦਾਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ 17ਵਾਂ ਮਹਾਨ ਗੁਰਮਤਿ ਸਮਾਗਮ ਅੱਜ 19 ਦਸੰਬਰ ਦਿਨ ਸ਼ੁੱਕਰਵਾਰ ਤੋਂ ਬੜੀ ਸ਼ਰਧਾ ਭਾਵਨਾ ਨਾਲ ਆਰੰਭ ਹੋ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਲਾਲੂ ਘੁੰਮਣਾ ਦਾ ਢਾਡੀ ਜਥਾ, ਭਾਈ ਸਰੂਪ ਸਿੰਘ ਕਡਿਆਣਾ ਢਾਡੀ ਜਥਾ, ਗਿਆਨੀ ਗੁਰਵਿੰਦਰ ਸਿੰਘ ਕਥਾਵਾਚਕ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਸਤਨਾਮ ਸਿੰਘ ਜੀ ਮੋਦਲਾ ਕੀਰਤਨੀ ਜੱਥਾ, ਗਿਆਨੀ ਮਹਿੰਦਰ ਸਿੰਘ ਹਮਦਰਦ ਯੂ.ਕੇ., ਬਾਬਾ ਬਚਿੱਤਰ ਸਿੰਘ ਹੈੱਡ ਗ੍ਰੰਥੀ, ਭਾਈ ਪਰਮਜੀਤ ਸਿੰਘ, ਗੁਰਦਿਆਲ ਸਿੰਘ ਮਹਿਮਦਪੁਰ, ਸੁਰਿੰਦਰ ਸਿੰਘ ਪੰਡੋਰੀ, ਮੱਖਣ ਸਿੰਘ ਯੂ.ਕੇ. ਕਥਾ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ | ਇਸ ਸਮਾਗਮ ਵਿੱਚ ਭਾਈ ਭੁਪਿੰਦਰ ਸਿੰਘ ਖ਼ਾਲਸਾ ਮਹਿਮਦਪੁਰ ਵਾਲੇ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ | ਇਸ ਮੌਕੇ ਤੇ ਨਿਰਮਲ ਸਿੰਘ, ਜਸਵਿੰਦਰ ਸਿੰਘ ਰਾਮਗੜ੍ਹ ਮੁੱਖ ਪ੍ਰਬੰਧਕ, ਕੁਲਜੀਤ ਸਿੰਘ, ਚਰਨ ਸਿੰਘ ਰੰਧਾਵਾ, ਮਦਨ ਲਾਲ, ਨਿਸ਼ਾਨ ਸਿੰਘ ਮੁਲਤਾਨੀ, ਲਖਵੀਰ ਸਿੰਘ ਫੌਜੀ ਹਾਜ਼ਰ ਸਨ |