15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿੰਦਗੀ 'ਚ ਸਖ਼ਤ ਮਿਹਨਤ ਤੋਂ ਬਿਨਾਂ ਕੁਝ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ-ਲੈਫਟੀਨੈਂਟ ਜਨਰਲ ਗੁਰਮੀਤ ਸਿੰਘ

Ad Position 21
No active advertisement
ਅਜੀਤ ਡੈਸਕ 20-12-2025
ਕਪੂਰਥਲਾ, 19 ਦਸੰਬਰ (ਅਮਰਜੀਤ ਕੋਮਲ)-ਹਰੇਕ ਨੌਜਵਾਨ ਨੂੰ ਰਾਸ਼ਟਰ ਦੇ ਨਿਰਮਾਣ ਅਤੇ ਰਾਸ਼ਟਰ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਰਾਜਪਾਲ ਉੱਤਰਾਖੰਡ ਨੇ ਸੈਨਿਕ ਸਕੂਲ ਕਪੂਰਥਲਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਸਖ਼ਤ ਮਿਹਨਤ ਤੋਂ ਬਿਨ੍ਹਾਂ ਕੁੱਝ ਵੀ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਤੇ ਜੀਵਨ ਵਿਚ ਬਹੁਤ ਸਾਰੀਆਂ ਚੁਨੌਤੀਆਂ ਵੀ ਆਉਂਦੀਆਂ ਹਨ, ਪਰ ਹਰੇਕ ਚੁਨੌਤੀ ਆਪਣਾ ਹੱਲ ਨਾਲ ਲੈ ਕੇ ਆਉਂਦੀ ਹੈ | ਰਾਜਪਾਲ ਨੇ ਕਿਹਾ ਕਿ ਸਿੱਖਣਾ ਇਕ ਨਿਰੰਤਰ ਪ੍ਰਕਿਰਿਆ ਹੈ, ਜਿਸ ਨੂੰ ਜਾਰੀ ਰੱਖਣ ਦੀ ਲੋੜ ਹੈ | ਉਨ੍ਹਾਂ ਕੈਡਿਟਾਂ ਨੂੰ ਆਪਣੀ ਕੀਮਤ ਵੀ ਪਹਿਚਾਨਣ ਲਈ ਕਿਹਾ | ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਕੈਡਿਟਾਂ ਨੂੰ ਐਨ.ਡੀ.ਏ. ਵਿਚ ਪ੍ਰਵੇਸ਼ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਸੰਸਥਾ ਹਰੇਕ ਬੱਚੇ ਵਿਚ ਰਾਸ਼ਟਰ ਪਹਿਲਾਂ ਦੀ ਭਾਵਨਾ ਪੈਦਾ ਕਰਦੀ ਹੈ | ਉਨ੍ਹਾਂ ਕੈਡਿਟਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਭਾਰਤ ਨੂੰ ਵਿਸ਼ਵ ਨੇਤਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਸੈਨਿਕ ਸਕੂਲ ਵਿਚ ਪੜ੍ਹਾਈ ਦੌਰਾਨ ਆਪਣੀਆਂ ਕੁੱਝ ਯਾਦਾਂ ਵੀ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਇਸ ਤੋਂ ਪਹਿਲਾਂ ਰਾਜਪਾਲ ਨੇ ਸੈਨਿਕ ਸਕੂਲ ਵਿਚ ਸੈਕਪ ਸਮਰਿਥੀ ਸਥੱਲ 'ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਬਾਅਦ ਵਿਚ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ | ਸਕੂਲ ਦੇ ਆਡੀਟੋਰੀਅਮ ਵਿਚ ਹੋਏ ਸਮਾਗਮ ਵਿਚ ਸੈਨਿਕ ਸਕੂਲ ਦੀ ਪਿ੍ੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਸਕੂਲ ਦੀਆਂ ਸਾਲ 2025 ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ | ਉਨ੍ਹਾਂ ਬੋਰਡ ਪ੍ਰੀਖਿਆਵਾਂ, ਐਨ.ਡੀ.ਏ. ਪ੍ਰਵੇਸ਼ ਪ੍ਰੀਖਿਆ ਦੇ ਟੀਚਿਆਂ, ਅਨੁਸ਼ਾਸਨ, ਖੇਡਾਂ ਤੇ ਸਕੂਲ ਦੇ ਨਾਮਵਰ ਬੈਂਡ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਮੁੱਖ ਮਹਿਮਾਨ ਨੇ ਇਸ ਮੌਕੇ ਸਕੂਲ ਵਲੋਂ ਪ੍ਰਕਾਸ਼ਿਤ ਮੈਗਜ਼ੀਨ ਸੈਕੇਪੀਅਨ ਜਾਰੀ ਕਰਨ ਦੀ ਰਸਮ ਅਦਾ ਕੀਤੀ ਤੇ ਬਾਅਦ ਵਿਚ ਉਨ੍ਹਾਂ ਵਿੱਦਿਅਕ ਖੇਡਾਂ ਤੇ ਹੋਰ ਖੇਤਰਾਂ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ, ਯਾਦਗਾਰੀ ਚਿੰਨ੍ਹ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਇਕ ਵਕਾਰੀ ਟਰਾਫ਼ੀ ਕਾਕ ਹਾਊਸ ਟਰਾਫ਼ੀ ਦਾ ਉਦਘਾਟਨ ਕੀਤਾ | ਇਹ ਟਰਾਫ਼ੀ ਹਰ ਸਾਲ ਹਰ ਪੱਖੋਂ ਵਧੀਆ ਚੁਣੇ ਗਏ ਸਦਨ ਨੂੰ ਦਿੱਤੀ ਜਾਂਦੀ ਹੈ | ਮੁੱਖ ਮਹਿਮਾਨ ਨੇ ਸਕੂਲ ਦੇ ਦੋ ਅਧਿਆਪਕਾਂ ਮਨੀਸ਼ ਸ਼ਰਮਾ, ਪ੍ਰੀਤੀ ਮਹਿਤਾ ਤੇ ਮੈੱਸ ਮੈਨੇਜਰ ਰਾਜ ਕੁਮਾਰ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਲੈਫ਼ਟੀਨੈਂਟ ਜਨਰਲ ਐਮ.ਕੇ. ਕਟਿਆਰ ਨੇ ਸਕੂਲ ਦੀ ਪਿ੍ੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ ਨੂੰ ਵੀ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੈਫ਼ਟੀਨੈਂਟ ਜਨਰਲ ਐਮ.ਕੇ. ਕਟਿਆਰ ਨੇ ਕਿਹਾ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ ਤੇ ਇਸ ਨੇ ਭਾਰਤੀ ਫ਼ੌਜ ਦੀ ਤਾਕਤ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ | ਉਨ੍ਹਾਂ ਸੈਨਿਕ ਸਕੂਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਇਸ ਨੂੰ ਇਕ ਬਿਹਤਰ ਵਿੱਦਿਅਕ ਸੰਸਥਾ ਦੱਸਿਆ | ਸਮਾਗਮ ਵਿਚ ਲੈਫ਼ਟੀਨੈਂਟ ਜਨਰਲ ਅਜੈ ਚਾਂਦਪੁਰੀਆ ਜੀ.ਓ.ਸੀ. 11 ਕੋਰ, ਮੇਜਰ ਜਨਰਲ ਅਤੁੱਲ ਭਦੌਰੀਆ ਚੀਫ਼ ਆਫ ਸਟਾਫ਼ ਹੈੱਡ ਕੁਆਰਟਰ 11 ਕੋਰ, ਬਿ੍ਗੇਡੀਅਰ ਪੀ.ਪੀ.ਐਸ. ਮਾਨ ਕਮਾਂਡਰ 58 ਹੈੱਡ ਕੁਆਰਟਰ ਆਰਮਡ ਕੋਰ, ਸਕੂਲ ਦੇ ਉਪ ਪਿ੍ੰਸੀਪਲ ਕਮਾਂਡਰ ਸੰਦੀਪ ਸਿੰਘ ਵਿਰਕ, ਪ੍ਰਸ਼ਾਸਨਿਕ ਅਧਿਕਾਰੀ ਲੈਫ਼ਟੀਨੈਂਟ ਕਰਨਲ ਉਮੇਸ਼ ਮੋਲੇ ਤੋਂ ਇਲਾਵਾ ਸੈਨਿਕ ਸਕੂਲ ਦੇ ਪੁਰਾਣੇ ਵਿਦਿਆਰਥੀ, ਸਕੂਲ ਦੇ ਸਟਾਫ਼ ਮੈਂਬਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਘੱਟ ਗਿਣਤੀ ਰਿਜ਼ਰਵੇਸ਼ਨ ਫ਼ਰੰਟ ਨੇ ਬਿਹਾਰ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਧੁੰਦ ਕਾਰਨ ਪਰਾਲੀ ਨਾਲ ਲੱਦੀ ਟਰਾਲੀ ਪਲਟੀ
Ad Position 24