ਭੁਲੱਥ, 19 ਦਸੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਮਾਪੇ ਅਧਿਆਪਕ ਮਿਲਣੀ ਅੱਜ 20 ਦਸੰਬਰ ਦਿਨ ਸਨਿਚਰਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਮਾਸਟਰ ਜਗਤਾਰ ਸਿੰਘ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਮਾਪਿਆਂ ਦੀ ਇੱਕ ਘੰਟੇ ਦੀ ਵਰਕਸ਼ਾਪ ਲਗਾਈ ਜਾਵੇਗੀ ਜਿਸ ਵਿਚ ਦਿਲਚਸਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਦੱਸਿਆ ਜਾਵੇਗਾ ਅਤੇ ਸਰਕਾਰੀ ਸਹੂਲਤਾਂ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਅਧਿਆਪਕ ਅਤੇ ਮਾਪਿਆਂ ਵਿਚਕਾਰ ਵਨ ਟੂ ਵਨ ਫੀਡਬੈਕ ਲਈ ਜਾਵੇਗੀ ਅਤੇ ਨਵੇਂ ਸੈਸ਼ਨ ਵਿਚ ਦਾਖ਼ਲਿਆਂ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ |