15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਲਿਟਲ ਏਾਜਲਸ ਕੋ-ਐੱਡ ਸਕੂਲ ਦੇ ਲੜਕਿਆਂ ਨੇ ਵਾਲੀਬਾਲ ਟੂਰਨਾਮੈਂਟ 'ਚ ਦੂਜਾ ਸਥਾਨ ਲਿਆ

Ad Position 21
No active advertisement
ਅਜੀਤ ਡੈਸਕ 20-12-2025
ਕਪੂਰਥਲਾ, 19 ਦਸੰਬਰ (ਵਿ.ਪ੍ਰ.)-ਲਿਟਲ ਏਾਜਲਸ ਕੋ-ਐੱਡ ਸਕੂਲ ਦੀ ਲੜਕਿਆਂ ਦੀ ਅੰਡਰ 14 ਉਮਰ ਵਰਗ ਦੀ ਟੀਮ ਨੇ ਸਹੋਦਿਆ ਅੰਤਰ ਸਕੂਲ ਵਾਲੀਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ ਜਿੱਤੀ | ਇੱਥੇ ਵਰਨਣਯੋਗ ਹੈ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਵਿਚ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿਚ ਸਹੋਦਿਆ ਨਾਲ ਸਬੰਧਿਤ 8 ਸਕੂਲਾਂ ਨੇ ਭਾਗ ਲਿਆ ਸੀ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੇ ਟੂਰਨਾਮੈਂਟ ਵਿਚ ਵੀ ਉਤਸ਼ਾਹ ਨਾਲ ਭਾਗ ਲੈਣ ਲਈ ਕਿਹਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਅੱਵਲ ਅਗਲੀ ਖ਼ਬਰ ਸਰਕਾਰੀ ਸਕੂਲ ਭੁਲੱਥ ਵਿਖੇ ਮਾਪੇ ਅਧਿਆਪਕ ਮਿਲਣੀ ਅੱਜ
Ad Position 24