15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਅੱਵਲ

Ad Position 21
No active advertisement
ਅਜੀਤ ਡੈਸਕ 20-12-2025
ਕਪੂਰਥਲਾ, 19 ਦਸੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਦੇ ਲੜਕਿਆਂ ਨੇ ਅੰਡਰ 14 ਉਮਰ ਵਰਗ ਵਿਚ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਹੋਦਿਆ ਸਕੂਲ ਕੰਪਲੈਕਸ ਨਾਲ ਸਬੰਧਿਤ ਲੜਕਿਆਂ ਦੀਆਂ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ ਸੀ ਤੇ ਵਾਲੀਬਾਲ ਦੇ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਕੋਚ ਲਖਬੀਰ ਸਿੰਘ, ਬਲਜੀਤ ਕੌਰ ਤੇ ਅਧਿਆਪਕਾ ਅੰਜੂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਖੇਡਾਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਤੇ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਆਰ.ਸੀ.ਐਫ. 'ਚ ਸੈਮੀਨਾਰ ਅਗਲੀ ਖ਼ਬਰ ਲਿਟਲ ਏਾਜਲਸ ਕੋ-ਐੱਡ ਸਕੂਲ ਦੇ ਲੜਕਿਆਂ ਨੇ ਵਾਲੀਬਾਲ ਟੂਰਨਾਮੈਂਟ 'ਚ ਦੂਜਾ ਸਥਾਨ ਲਿਆ
Ad Position 24