15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 22 ਨੂੰ

Ad Position 21
No active advertisement
ਅਜੀਤ ਡੈਸਕ 20-12-2025
ਤਲਵੰਡੀ ਚੌਧਰੀਆਂ, 19 ਦਸੰਬਰ (ਪਰਸਨ ਲਾਲ ਭੋਲਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਤਲਵੰਡੀ ਚੌਧਰੀਆਂ ਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸੰਗਤਾਂ ਵਲੋਂ 22 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਅੱਜ ਅਖੰਡ ਪਾਠ ਰੱਖੇ ਜਾ ਰਹੇ ਹਨ | ਜਿਨ੍ਹਾਂ ਦੇ ਭੋਗ 22 ਦਸੰਬਰ ਨੂੰ ਪਾਏ ਜਾਣਗੇ | ਪ੍ਰਬੰਧਕ ਕਮੇਟੀ ਮੈਂਬਰਾਂ ਅੱਗੇ ਦੱਸਿਆ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸਮੁੱਚੀ ਸੰਗਤ ਨੂੰ ਘਰ-ਘਰ ਜਾ ਕੇ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ, ਪਾਲਾ ਸਿੰਘ, ਸੁੱਚਾ ਸਿੰਘ ਐਫਸੀਆਈ, ਮੁਖਾ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ ਨਾਹਰ, ਜਰਨੈਲ ਸਿੰਘ ਨਿਹੰਗ, ਬਾਬਾ ਰਤਨ ਸਿੰਘ, ਸਰਪ੍ਰਸਤ ਮਾਸਟਰ ਪਰਸਨ ਲਾਲ ਭੋਲਾ, ਦਲਬੀਰ ਸਿੰਘ ਪ੍ਰਧਾਨ ਤੋਂ ਇਲਾਵਾ ਸੰਦੀਪ ਸਿੰਘ ਨਾਹਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਧੁੰਦ ਕਰਕੇ ਵਾਹਨ ਚਾਲਕ ਚੌਕਸੀ ਨਾਲ ਚੱਲਣ-ਕਰਨੈਲ ਸਿੰਘ ਅਗਲੀ ਖ਼ਬਰ ਓਮਾਨ 'ਚ ਫਸੀਆਂ 70 ਭਾਰਤੀ ਔਰਤਾਂ ਦੀ ਵਾਪਸੀ ਲਈ ਸੰਤ ਸੀਚੇਵਾਲ ਵਲੋਂ ਸਰਕਾਰ ਦੇ ਦਖ਼ਲ ਦੀ ਮੰਗ
Ad Position 24