ਭੁਲੱਥ, 19 ਦਸੰਬਰ (ਮੇਹਰ ਚੰਦ ਸਿੱਧੂ)-ਵੱਧ ਰਹੀ ਧੁੰਦ ਨੂੰ ਦੇਖਦਿਆਂ ਸਬ ਡਵੀਜ਼ਨ ਕਸਬਾ ਭੁਲੱਥ ਦੇ ਡੀ.ਐਸ.ਪੀ. ਕਰਨੈਲ ਸਿੰਘ ਨੇ ਲੋਕਾਂ ਨੂੰ ਆਪਣੇ ਵਾਹਨ, ਗੱਡੀਆਂ ਵਗੈਰਾ 'ਤੇ ਚੌਕਸੀ ਨਾਲ ਚੱਲਣ ਦੀ ਹਦਾਇਤ ਦਿੰਦਿਆਂ ਕਿਹਾ, ਕਿ ਵੱਧ ਰਹੀ ਸਰਦੀ ਦੇ ਮੌਸਮ ਦੌਰਾਨ ਧੁੰਦ ਜ਼ਿਆਦਾ ਵੱਧ ਗਈ ਹੈ, ਜਿਸ ਕਰਕੇ ਵਹੀਕਲਜ਼ ਸਵਾਰ ਆਪਣੀਆਂ ਗੱਡੀਆਂ ਦੀਆਂ ਲਾਈਟਾਂ ਵਗੈਰਾ ਜਗਾ ਕੇ ਚੱਲਣ ਤੇ ਗੱਡੀਆਂ ਦੀ ਰਫ਼ਤਾਰ ਤੇਜ਼ ਨਾਲ ਰੱਖੀ ਜਾਵੇ, ਤਾਂ ਕਿ ਕੋਈ ਹਾਦਸਾ ਨਾ ਵਾਪਰ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀਆਂ ਗੱਡੀਆਂ ਤ ਟਰੈਕਟਰ ਟਰਾਲੀਆਂ 'ਤੇ ਰਿਫਲੈਕਟਰ ਵੀ ਲਗਾਏ ਜਾਣ |