15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੁਖਵਿੰਦਰ ਸਿੰਘ ਸੋਂਧੀ ਨੂੰ ਨੰਗਲ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਜਾਣ 'ਤੇ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-12-2025
ਭੁਲੱਥ, 19 ਦਸੰਬਰ (ਮਨਜੀਤ ਸਿੰਘ ਰਤਨ)-ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੁਆਰਡੀਨੇਟਰ ਸੁਖਵਿੰਦਰ ਸਿੰਘ ਸੋਂਧੀ ਨੂੰ ਨੰਗਲ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਜਾਣ ਤੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਦੀਪ ਸਿੰਘ ਥਿੰਦ, ਹਲਕਾ ਕੁਆਰਡੀਨੇਟਰ ਅਸ਼ੋਕ ਬੱਤਰਾ, ਹਲਕਾ ਵਾਇਸ ਕੁਆਰਡੀਨੇਟਰ ਵਿੱਕੀ ਭੰਵਰਾ ਅਤੇ ਹਲਕਾ ਭੁਲੱਥ ਦੀ ਨਸਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਹਲਕਾ ਕੁਆਰਡੀਨੇਟਰ ਅਸ਼ੋਕ ਬਤਰਾ ਅਤੇ ਨਸ਼ਾ ਮੁਕਤੀ ਮੋਰਚਾ ਦੀ ਪੂਰੀ ਟੀਮ ਨੇ ਸੁਖਵਿੰਦਰ ਸਿੰਘ ਸੋਂਧੀ ਨੂੰ ਮੁਬਾਰਕ ਬਾਦ ਦਿੰਦਿਆਂ ਕਿਹਾ ਕਿ ਇਹ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦਾ ਸਾਥੀ ਬਲਾਕ ਸੰਮਤੀ ਮੈਂਬਰ ਚੁਣਿਆ ਗਿਆ ਹੈ | ਇਸ ਮੌਕੇ ਤੇ ਸੁਖਵਿੰਦਰ ਸਿੰਘ ਸੋਂਧੀ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਅੱਗੇ ਲੈ ਕੇ ਜਾਣ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰਨਗੇ | ਇਸ ਮੌਕੇ ਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਂਝੀ ਸਭਾ ਮੁੰਬਈ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਯੂਰੀਆ ਲਈ ਨਕਦੀ ਤੇ ਕੰਬਲ ਵੰਡੇ-ਬਾਬਾ ਸੁੱਧ ਸਿੰਘ ਅਗਲੀ ਖ਼ਬਰ ਕੈਂਬਰਿਜ ਸਕੂਲ ਦੀ ਅਧਿਆਪਕਾ ਬਲਪ੍ਰੀਤ ਕੌਰ ਨੇ ਸ਼ਾਰਟ ਟਰਮ ਕਾੳਾੂਸਲਿੰਗ ਪੈ੍ਰਕਟੀਕਲ 'ਚ ਏ.ਡੀ. ਗ੍ਰੇਡ ਪ੍ਰਾਪਤ ਕੀਤਾ
Ad Position 24