10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 21-12-2025
ਸੁਲਤਾਨਪੁਰ ਲੋਧੀ, 20 ਦਸੰਬਰ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਲਿਖੇ ਪੱਤਰ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਪੰਜਾਬ ਲਈ ਹੜ੍ਹ ਪ੍ਰਬੰਧਨ ਅਤੇ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ | ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਵਿਸ਼ੇਸ਼ ਪੈਕੇਜ ਦੇਣ ਵਿੱਚ ਹੁਣ ਵੀ ਦੇਰੀ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਵੱਡੀਆਂ 'ਕੁਦਰਤੀ' ਤਬਾਹੀਆਂ ਦਾ ਸਾਹਮਣਾ ਕਰਨਾ ਪੈ ਸਕਦਾ | ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ 'ਤੇ ਬਣੇ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਸਾਲ 2020 ਵਿੱਚ ਅਤੇ ਬੁੱਢੇ ਦਰਿਆ ਵਿੱਚ ਜੂਨ-ਜੁਲਾਈ ਮਹੀਨਿਆਂ ਦੌਰਾਨ ਵੱਡੀ ਪੱਧਰ 'ਤੇ ਗਾਰ ਕੱਢਣ ਨਾਲ ਇਲਾਕਾ ਹੜ੍ਹਾਂ ਦੀ ਮਾਰ ਤੋਂ ਬਚਿਆ ਰਿਹਾ ਸੀ | ਸੰਤ ਸੀਚੇਵਾਲ ਨੇ ਆਪਣੇ ਪੱਤਰ ਰਾਹੀਂ ਕਿਹਾ ਕਿ ਪੰਜਾਬ ਵਿੱਚ ਅਗਸਤ 2025 ਦੌਰਾਨ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ | ਇਸ ਤੋਂ ਬਾਅਦ ਰਾਵੀ ਦਰਿਆ ਵਿੱਚ ਆਏ ਹੜ੍ਹ ਨੇ ਤਾਂ ਸਾਰੇ ਰਿਕਾਰਡ ਹੀ ਤੋੜ ਦਿੱਤੇ ਸਨ | ਇਨ੍ਹਾਂ ਹੜ੍ਹਾਂ ਨੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚ ਵੱਡੀ ਤਬਾਹੀ ਮਚਾਈ ਸੀ | ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਖੇਤੀ 'ਤੇ ਨਿਰਭਰ ਹੈ ਅਤੇ ਖੇਤੀ ਪਾਣੀ 'ਤੇ ਨਿਰਭਰ ਹੈ | ਪਾਣੀ ਡੈਮਾਂ 'ਚ ਹੈ, ਜਿਸ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਹੈ | ਉਨ੍ਹਾਂ ਕਿਹਾ ''ਜਿਸ ਪੰਜਾਬ ਨੇ ਦੇਸ਼ ਦਾ ਢਿੱਡ ਭਰਿਆ, ਅੱਜ ਉਹ ਪੰਜਾਬ ਖ਼ੁਦ ਪਾਣੀ ਲਈ ਸੰਘਰਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀ ਬੇਆਬਾਦ ਜ਼ਮੀਨਾਂ ਨੂੰ ਮੁੜ ਤੋਂ ਵਾਹੀਯੋਗ ਬਣਾਉਣ ਲਈ ਪੰਜ ਮਹੀਨਿਆਂ ਤੋਂ ਸੇਵਾ ਚੱਲ ਰਹੀ ਹੈ | ਜਿੱਥੇ ਚਾਰ ਤੋਂ ਪੰਜ ਫੁੱਟ ਤੱਕ ਗਾਰ ਚੜ੍ਹੀ ਹੋਈ ਹੈ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਰ ਸਾਲ ਡੈਮਾਂ 'ਚ ਆ ਰਹੇ ਪਾਣੀ ਵਿੱਚ ਗਾਰ ਦੀ ਮਾਤਰਾ ਕਿੰਨੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਮਹਿਲਾ ਆਗੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਹੋਈ ਤਾਂ 26 ਨੂੰ ਸ਼ਹਿਰ ਬੰਦ ਕਰਾਂਗੇ-ਕੋਮਲ ਸਹੋਤਾ ਅਗਲੀ ਖ਼ਬਰ ਬੀ.ਸੀ. ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ ਨੇ ਤਾਰਾਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਲੋਕਾਂ ਦਾ ਕੀਤਾ...
Ad Position 24