ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਰੋਡ 'ਤੇ ਟਾਹਲੀ ਸਾਹਿਬ ਗੁਰਦੁਆਰਾ ਸਾਹਿਬ ਨੇੜੇ 2 ਮੋਟਰਸਾਈਕਲਾਂ ਦੀ ਟੱਕਰ 'ਚ ਬਜ਼ੁਰਗ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਜਿਸ 'ਚ ਪਤਨੀ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ 'ਚ ਜ਼ਖਮੀ ਹੋਏ ਦੀਦਾਰ ਸਿੰਘ ਤੇ ਉਸ ਦੀ ਪਤਨੀ ਜਸਬੀਰ ਕੌਰ ਵਾਸੀ ਪਿੰਡ ਅਠੌਲਾ ਨੂੰ ਇਕ ਰਾਹਗੀਰ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ, ਜਦੋਂ ਜਾਂਚ ਕੀਤੀ ਗਈ ਤਾਂ ਜਸਬੀਰ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਦੀਦਾਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ | ਜਦਕਿ ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |