10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅੰਮਿ੍ਤ-2 ਸਕੀਮ ਤਹਿਤ ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਪਾਈਪਾਂ ਪਾ ਕੇ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਨਿਜਾਤ ਦਿਵਾਈ ਜਾਵੇਗੀ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 21-12-2025
ਕਪੂਰਥਲਾ, 20 ਦਸੰਬਰ (ਅਮਰਜੀਤ ਕੋਮਲ)-ਰਿਆਸਤੀ ਸ਼ਹਿਰ ਕਪੂਰਥਲਾ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਅੰਮਿ੍ਤ-2 ਸਕੀਮ ਤਹਿਤ ਅੱਜ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 26 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਸ਼ਿਵ ਕਾਲੋਨੀ ਕਪੂਰਥਲਾ ਤੋਂ ਕਰਵਾਈ | ਇਸ ਮੌਕੇ ਬੋਲਦਿਆਂ ਕਾਂਗਰਸ ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਪਾਣੀ ਵਾਲੀਆਂ ਪਾਈਪਾਂ ਖ਼ਰਾਬ ਹੋਣ ਕਾਰਨ ਸ਼ਹਿਰ ਵਿਚ ਦੂਸ਼ਿਤ ਪਾਣੀ ਦੀ ਸਮੱਸਿਆ ਆਉਂਦੀ ਸੀ ਤੇ ਹੁਣ ਇਹ ਪਾਈਪਾਂ ਪਾਉਣ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ 100 ਪ੍ਰਤੀਸ਼ਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਤੇ ਇਸ ਨਾਲ ਦੂਸ਼ਿਤ ਪਾਣੀ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਸੀਮੈਂਟ ਕੋਟਿਡ ਇਹ ਪਾਈਪਾਂ ਪਾਉਣ ਦਾ ਕੰਮ ਕਰਨਾਲ ਦੀ ਜੈਨ ਐਂਡ ਕੰਪਨੀ ਵਲੋਂ ਸ਼ੁਰੂ ਕੀਤਾ ਗਿਆ ਹੈ ਤੇ ਸਾਰੇ ਸ਼ਹਿਰ ਵਿਚ ਪਾਈਪਾਂ ਪਾਉਣ ਦਾ ਕੰਮ 2 ਸਾਲਾਂ ਵਿਚ ਪੂਰਾ ਕਰ ਲਿਆ ਜਾਵੇਗਾ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ 4-5 ਸਾਲਾਂ ਤੋਂ ਅੰਮਿ੍ਤ-2 ਪ੍ਰਾਜੈਕਟ ਲਿਆਉਣ ਲਈ ਯਤਨਸ਼ੀਲ ਸਨ ਤੇ ਪਿਛਲੇ ਸਮੇਂ ਦੌਰਾਨ ਉਨ੍ਹਾਂ ਕਾਫੀ ਜੱਦੋ-ਜਹਿਦ ਤੋਂ ਬਾਅਦ ਇਹ ਪ੍ਰਾਜੈਕਟ ਪਾਸ ਕਰਵਾਇਆ | ਉਨ੍ਹਾਂ ਕਿਹਾ ਕਿ ਪੜਾਅ ਵਾਰ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਸੰਬੰਧਿਤ ਕੰਪਨੀ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਈਆਂ ਜਾਣਗੀਆਂ | ਕਾਂਗਰਸ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਨਿੱਜੀ ਖਰਚੇ 'ਤੇ ਖ਼ਰੀਦੀ ਗਈ ਸੀਵਰੇਜ ਸਾਫ ਕਰਨ ਵਾਲੀ ਮਸ਼ੀਨ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸੀਵਰੇਜ ਸਾਫ ਕੀਤਾ ਜਾ ਰਿਹਾ ਹੈ | ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਖੇਤਰ ਵਿਚ ਵੀ ਸੀਵਰੇਜ ਦੀ ਸਮੱਸਿਆ ਹੋਵੇ ਉਹ ਏਕਤਾ ਭਵਨ ਕਪੂਰਥਲਾ ਵਿਚ ਸੂਚਿਤ ਕਰਨ ਤਾਂ ਜੋ ਉਸ ਖੇਤਰ ਵਿਚ ਵੀ ਸੀਵਰੇਜ ਦੀ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਕਾਂਗਰਸ ਕੌਂਸਲਰ ਬਲਜੀਤ ਸਿੰਘ ਕਾਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਜਿੰਦਰ ਕੌੜਾ, ਸੀਨੀਅਰ ਕਾਂਗਰਸ ਆਗੂ ਤੇ ਕੌਂਸਲਰ ਕਰਨ ਮਹਾਜਨ, ਕੁਲਦੀਪ ਸਿੰਘ, ਨਰੇਸ਼ ਮਰਵਾਹਾ, ਹਰਜੀਤ ਸਿੰਘ ਕਾਕਾ ਤੋਂ ਇਲਾਵਾ ਹੋਰ ਕਈ ਕਾਂਗਰਸੀ ਆਗੂ ਤੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਕਰਵਾਈ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ 'ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
Ad Position 24