ਕਪੂਰਥਲਾ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕਰਵਾਈ ਗਈ ਮੈਗਾ ਪੀ.ਟੀ.ਐਮ. (ਮਾਪੇ ਅਧਿਆਪਕ ਮਿਲਣੀ) 'ਚ ਬੱਚਿਆਂ ਦੇ ਮਾਪਿਆਂ ਨੇ ਸ਼ਾਮਿਲ ਹੋ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਤੇ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸੇ ਸੰਬੰਧ ਵਿਚ ਹੀ ਸਰਕਾਰੀ ਐਲੀਮੈਂਟਰੀ ਸੈਲਫ ਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਚ ਮਾਪੇ ਅਧਿਆਪਕ ਮਿਲਣੀ ਬੀ.ਪੀ.ਈ.ਓ. ਕਪੂਰਥਲਾ-1 ਰਜੇਸ਼ ਕੁਮਾਰ ਦੀ ਦੇਖ ਰੇਖ ਹੇਠ ਹੋਈ | ਜਿਸ ਵਿਚ ਮਿਸ਼ਨ ਸਮਰੱਥ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮਿਲਣੀ ਦੇ ਸ਼ੁਰੂਆਤ 'ਤੇ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਤੇ ਬਲਾਕ ਰਿਸੋਰਸ ਪਰਸਨ ਡਾ. ਪਰਮਜੀਤ ਕੌਰ ਨੇ ਬੱਚਿਆਂ ਦੇ ਮਾਪਿਆਂ, ਐਸ.ਐਮ.ਸੀ. ਦੇ ਮੈਂਬਰਾਂ ਤੇ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਉਦੇਸ਼ ਬੱਚਿਆਂ ਦੀ ਮਾਪਿਆਂ ਦੀ ਘਰ ਵਿਚ ਬੱਚਿਆਂ ਪ੍ਰਤੀ ਸਿੱਖਿਆ ਲਈ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਸਕੂਲ ਤੇ ਘਰ ਦੋਵਾਂ ਦਾ ਅਹਿਮ ਰੋਲ ਹੈ | ਉਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਸ਼ੈਲਜਾ ਸ਼ਰਮਾ, ਮੋਨਿਕਾ ਅਰੋੜਾ, ਕੁਲਦੀਪ ਕੌਰ, ਮਨਮੋਹਣ ਕੌਰ, ਸ਼ਮਾ ਰਾਣੀ, ਮੰਜੂ ਰਾਣੀ, ਬਰਿੰਦਾ ਸ਼ਰਮਾ, ਸਰੋਜ ਰਾਣੀ ਆਦਿ ਹਾਜ਼ਰ ਸਨ |
ਭੰਡਾਲ ਦੋਨਾ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿੱਦਿਅਕ ਕਲੰਡਰ ਜਾਰੀ
ਮਾਪੇ ਅਧਿਆਪਕ ਮਿਲਣੀ ਸਬੰਧੀ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ, ਜ਼ਿਲ੍ਹਾ ਰਿਸੋਰਸ ਪਰਸਨ ਹਰਮਿੰਦਰ ਸਿੰਘ ਜੋਸਨ, ਬਲਾਕ ਰਿਸੋਰਸ ਪਰਸਨ ਡਾ. ਪਰਮਜੀਤ ਕੌਰ, ਸੀ.ਐਚ.ਟੀ. ਸਰਬਜੀਤ ਕੌਰ ਤੇ ਐਸ.ਐਮ.ਸੀ. ਦੀ ਚੇਅਰਪਰਸਨ ਰਾਜਵਿੰਦਰ ਕੌਰ ਤੇ ਸਕੂਲ ਦੀ ਇੰਚਾਰਜ ਮੁਨੱਜਾ ਇਰਸ਼ਾਦ ਵਲੋਂ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਦਰਸਾਉਂਦਾ ਨਵੇਂ ਵਰ੍ਹੇ ਦਾ ਕਲੰਡਰ ਜਾਰੀ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਬੋਲਦਿਆਂ ਮਮਤਾ ਬਜਾਜ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦਾ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ | ਸਕੂਲ ਦੀ ਅਧਿਆਪਕਾ ਮੋਨਿਕਾ ਚੌਧਰੀ ਤੇ ਸੰਦੀਪ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਮਿਲਣੀ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮਮਤਾ ਬਜਾਜ, ਹਰਮਿੰਦਰ ਸਿੰਘ ਜੋਸਨ ਤੇ ਸਰਬਜੀਤ ਕੌਰ ਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸਨਮਾਨਿਤ ਕੀਤਾ | ਸਕੂਲ ਦੀ ਇੰਚਾਰਜ ਨੇ ਮਾਪੇ ਅਧਿਆਪਕ ਮਿਲਣੀ ਵਿਚ ਸ਼ਾਮਲ ਹੋਏ ਬੱਚਿਆਂ ਦੇ ਮਾਪਿਆਂ ਤੇ ਪਿੰਡ ਵਾਸੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ
ਭੁਲੱਥ, (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੇਪਰਾਂ ਵਿਚ ਕੀਤੀ ਗਈ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਦੇ ਮਨ ਵਿਚੋਂ ਪ੍ਰੀਖਿਆਵਾਂ ਦਾ ਡਰ ਦੂਰ ਕਰਨ ਲਈ ਜਾਣਕਾਰੀ ਦਿੱਤੀ ਗਈ। ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਕਿਹਾ ਗਿਆ। ਇਸ ਸਮੇਂ ਵਰਿੰਦਰ ਪ੍ਰੀਤ ਕੌਰ, ਗੁਰਪ੍ਰਤਾਪ ਸਿੰਘ, ਅਸ਼ਵਨੀ ਕੁਮਾਰ, ਧਿਆਨ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ, ਨਵੀਨਤਾ, ਨੀਲਮ ਰਾਣੀ, ਸੁਮਨ ਬਜਾਜ, ਚਰਨਜੀਤ ਕੌਰ, ਮੋਨਿਕਾ ਰਾਣੀ, ਨਿਰਮਲ ਸਿੰਘ, ਮਹਿੰਦਰਪਾਲ, ਲਖਵੀਰ ਸਿੰਘ, ਜੋਤੀ, ਗੁਰਵਿੰਦਰ ਸਿੰਘ ਸਮੇਤ ਬੱਚਿਆਂ ਦੇ ਮਾਪੇ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।
ਸਰਕਾਰੀ ਸਕੂਲ ਨਡਾਲਾ
ਨਡਾਲਾ, (ਰਘਬਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਸਕੂਲ ਮੁਖੀ ਗੁਰਨਾਮ ਸਿੰਘ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਸੁਸ਼ਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਗਈ । ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਗੁਰਨਾਮ ਸਿੰਘ ਨੇ ਕਿਹਾ ਕਿ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਉਤੇ ਐਸ.ਐਮ.ਸੀ. ਕਮੇਟੀ ਨੇ ਵਿਸ਼ੇਸ਼ ਤੌਰ ਤੇ ਸਕੂਲ ਦਾ ਦੌਰਾ ਕੀਤਾ, ਜਿਨ੍ਹਾਂ ਵਿਚ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ, ਅਨੂ, ਅਮਰਜੀਤ ਕੌਰ, ਗੋਪੀ ਰਾਮ, ਕੰਚਨ ਦੇਵੀ, ਬਲਵਿੰਦਰ ਸਿੰਘ, ਰਵਿੰਦਰ ਕੁਮਾਰ, ਓਂਕਾਰ ਸਿੰਘ ਬੀ. ਆਰ. ਸੀ. ਹਾਜ਼ਰ ਸਨ। ਇਸ ਮੌਕੇ 'ਤੇ ਲੈ ਕੇ, ਤਰਸੇਮ ਸਿੰਘ ਸੰਧੂ, ਲੈਕ: ਦਿਲਬਾਗ ਸਿੰਘ, ਲੈਕ. ਕਮਲੇਸ਼ ਕੌਰ, ਲਾਇਬਰੇਰੀਅਨ ਰਜਿੰਦਰ ਸਿੰਘ, ਬਲਵਿੰਦਰ ਸਿੰਘ ਸਕਿਉਰਿਟੀ ਟੀਚਰ, ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਕੰਵਲਜੀਤ ਸਿੰਘ, ਸਤਨਾਮ ਸਿੰਘ, ਬਿਨੈਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਨੀਤਾ, ਰਾਜਵਿੰਦਰ ਕੌਰ, ਸਰਬਜੀਤ ਕੌਰ ਅਤੇ ਪ੍ਰੀਤੀ ਹੈਲਥ ਕੇਅਰ ਟੀਚਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਕਰਵਾਈ ਮਾਪੇ ਅਧਿਆਪਕ ਮਿਲਣੀ
ਅਜੀਤ ਡੈਸਕ
21-12-2025