08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਮੈਂਬਰ ਬਰਿਆਰ ਜ਼ੋਨ ਤੋਂ ਜਿੱਤੇ ਉਮੀਦਵਾਰ ਸਰਬਜੀਤ ਸਿੰਘ ਪੱਪਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-12-2025
ਬੇਗੋਵਾਲ, 20 ਦਸੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਬਲਾਕ ਸੰਮਤੀ ਚੋਣਾਂ ਦੌਰਾਨ ਬਲਾਕ ਸੰਮਤੀ ਮੈਂਬਰ ਬਰਿਆਰ ਜੋਨ ਤੋਂ ਜਿੱਤੇ ਉਮੀਦਵਾਰ ਸਰਬਜੀਤ ਸਿੰਘ ਪੱਪਲ ਦਾ ਬਰਿਆਰ ਇੱਸਰਬੁੱਚਾ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੀਆਂ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੌਰਾਨ ਜਿੱਥੇ ਪੰਜਾਬ ਦੇ ਵਿਚ ਅਨੇਕਾਂ ਸਹੂਲਤਾਂ ਮੁਹੱਈਆ ਲੋਕਾਂ ਨੂੰ ਕਰਵਾਈਆਂ ਹਨ ਉਹ ਇੱਕ ਬਹੁਤ ਹੀ ਸਰਕਾਰ ਦੀ ਵੱਡੀ ਦੇਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਸਾਡੇ ਸਾਰਿਆ ਦਾ ਬਹੁਤ ਵੱਡਾ ਯੋਗਦਾਨ ਹੈ | ਇਸ ਮੌਕੇ ਸਰਪੰਚ ਸਤਪਾਲ ਸਿੰਘ ਨੇ ਕਿਹਾ ਕਿ ਸਰਬਜੀਤ ਸਿੰਘ ਪੱਪਲ ਬਲਾਕ ਪ੍ਰਧਾਨ ਹਲਕਾ ਭੁਲੱਥ ਸਰਪੰਚ ਵਜੋਂ ਕੰਮ ਕੀਤਾ ਹੈ ਜੋ ਬਲਾਕ ਸੰਮਤੀ ਮੈਂਬਰ ਬਣੇ ਹਨ ਉਨ੍ਹਾਂ ਦੀ ਪਾਰਟੀ ਪ੍ਰਤੀ ਸਖ਼ਤ ਮਿਹਨਤ ਦਾ ਫਲ ਮਿਲਿਆ ਹੈ ਉਨ੍ਹਾਂ ਦਾ ਸਾਥ ਦੇਣਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਨਵਨਿਯੁਕਤ ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਪੱਪਲ ਨੇ ਕਿਹਾ ਕਿ ਪੰਜਾਬ ਦੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਵਿਚ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੇ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਕਾਫ਼ੀ ਮਾਣ ਮਿਲਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਜਿੱਤ ਦੇ ਫ਼ਤਵੇ ਨੂੰ ਉਹ ਕਦੇ ਨਹੀਂ ਭੁਲਾਉਣਗੇ | ਇਸ ਮੌਕੇ ਸਰਬਜੀਤ ਸਿੰਘ ਪੱਪਲ ਬਲਾਕ ਸੰਮਤੀ ਮੈਂਬਰ ਹਰਜੀਤ ਕੌਰ ਪੰਚ ਤੋਂ ਇਲਾਵਾ ਸਤਪਾਲ ਸਿੰਘ ਸਰਪੰਚ ਬਰਿਆਰ, ਰੋਬਿਨ ਸਿੰਘ ਸਾਬਕਾ ਸਰਪੰਚ¥ ਭੁੱਲਾ ਸਿੰਘ, ਸੁਖਵਿੰਦਰ ਸਿੰਘ ਪੰਚਾਇਤ ਮੈਂਬਰ, ਦਲੀਪ ਸਿੰਘ ਮੈਂਬਰ ਪੰਚਾਇਤ, ਸ਼ਿੰਗਾਰ ਸਿੰਘ ਪ੍ਰਧਾਨ, ਸ਼ਿੰਗਾਰਾ ਸਿੰਘ, ਮਨਮੋਹਨ ਸਿੰਘ, ਸੁਖਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ ਭੁਪਿੰਦਰ ਸਿੰਘ, ਅਮਰਜੀਤ ਸਿੰਘ ਤੇ ਹੋਰ ਕਈ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ 'ਚ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੱਪੜੇ ਦੇ ਬਣੇ ਬੈਗ ਬਣਾਉਣ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਟੀਮ ਦਾ ਰਸਮੀ ਸਵਾਗਤ
Ad Position 24