ਢਿਲਵਾਂ, 20 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਵਿਰੋਧੀ ਪਾਰਟੀਆਂ ਦੇ ਕੂੜ, ਪ੍ਰਚਾਰ ਨੂੰ ਨਕਾਰ ਕੇ ਰੱਖ ਦਿੱਤਾ ਤੇ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਢਿਲਵਾਂ ਬਲਾਕ ਦੇ ਪਿੰਡ ਮੁਰਾਰ ਜੋਨ ਤੋਂ ਭਾਰੀ ਵੋਟਾਂ ਨਾਲ ਜੇਤੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਕੇਸ਼ ਕੁਮਾਰ ਮੁਰਾਰ ਦੀ ਜਿੱਤ ਦੀ ਖ਼ੁਸ਼ੀ ਵਿਚ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਸੂਬਾ ਸੰਯੁਕਤ ਸਕੱਤਰ ਬੁੱਧੀਜੀਵੀ ਵਿੰਗ ਆਮ ਆਦਮੀ ਪਾਰਟੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੱਡੀ ਭੂਮਿਕਾ ਪਾਰਟੀ ਦੇ ਵਰਕਰਾਂ ਦੀ ਰਹੀ, ਜਿਸ ਕਰਕੇ ਹਲਕਾ ਭੁਲੱਥ ਦੇ ਸੂਝਵਾਨ ਵੋਟਰਾਂ ਨੇ ਲੋਕ ਭਲਾਈ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ | ਚੇਅਰਮੈਨ ਕੁਲਦੀਪ ਪਾਠਕ ਨੇ ਕਿਹਾ ਕਿ ਇਸ ਸਾਰੀ ਜਿੱਤ ਦਾ ਸਿਹਰਾ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੂੰ ਜਾਂਦਾ ਹੈ |