08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸਮਾਗਮ 25 ਨੂੰ

Ad Position 21
No active advertisement
ਅਜੀਤ ਡੈਸਕ 21-12-2025
ਖਲਵਾੜਾ, 20 ਦਸੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ 25 ਦਸੰਬਰ ਨੂੰ ਪ੍ਰਬੰਧਕ ਕਮੇਟੀ ਅਕਾਲੀ, ਸਾਧ ਸੰਗਤ, ਗ੍ਰਾਮ ਪੰਚਾਇਤ ਅਤੇ ਐਨ. ਆਰ.ਆਈ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਗਿ: ਤਰਲੋਚਨ ਸਿੰਘ ਭੁਮੱਦੀ ਢਾਡੀ ਜਥਾ, ਗਿ: ਹਰਪਾਲ ਸਿੰਘ ਭੁੱਲਾਰਾਈ ਢਾਡੀ ਜਥਾ ਅਤੇ ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਦੀਆਂ ਬੀਬੀਆ ਦਾ ਕੀਰਤਨੀ ਜਥਾ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ | ਪਿਛਲੇ ਦਿਨਾਂ ਤੋਂ ਅੰਮਿ੍ਤਵੇਲੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਸ਼ਾਮ ਵੇਲੇ ਧਾਰਮਿਕ ਪ੍ਰੋਗਰਾਮ ਉਲੀਕੇ ਗਏ ਹਨ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਅਤੇ ਭੁਪਿੰਦਰ ਸਿੰਘ ਨੇ ਸੰਗਤਾਂ ਦੇ ਚਰਨਾਂ ਵਿੱਚ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਪਰੋਕਤ ਪ੍ਰੋਗਰਾਮ ਅਨੁਸਾਰ ਗੁਰ ਸੰਗਤ ਰੂਪ ਹੋ ਕੇ ਵੱਧ ਤੋਂ ਵੱਧ ਹਾਜ਼ਰੀ ਭਰਨੀ |
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਨੇ 11 ਸਾਲਾ ਦੇ ਬੱਚੇ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ -ਮਾਮਲਾ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦਾ- ਤਲਵਾਰ ਲੈ ਕੇ ਕੌਂਸਲਰ ਪਤੀ 'ਤੇ ਹਮਲਾ ਕਰਨ...
Ad Position 24