ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਈ-ਰਿਕਸ਼ਾ ਚਾਲਕ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖਮੀ ਵਿਅਕਤੀ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ | ਜ਼ੇਰੇ ਇਲਾਜ ਲਵਪ੍ਰੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਲਾਉਂਦਾ ਹੈ ਤੇ ਬੀਤੇ ਦਿਨੀਂ ਉਸਦੀ ਕੁੱਝ ਨੌਜਵਾਨਾਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ, ਜਿਸਦੇ ਰੰਜਿਸ਼ ਤਹਿਤ ਅੱਜ ਉਨ੍ਹਾਂ ਨੇ ਬੱਸ ਸਟੈਂਡ 'ਤੇ ਮੇਰੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਤੇ ਮੇਰਾ ਮੋਬਾਈਲ ਤੇ ਪੈਸੇ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸਬੰਧਿਤ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ |