ਫਗਵਾੜਾ, 20 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨਾਲ ਐਸ. ਡੀ. ਐਮ. ਦਫ਼ਤਰ ਪਾਸੋਂ ਸਰਟੀਫਿਕੇਟ ਲੈਣ ਤੋਂ ਪਹਿਲਾ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਵਲੋਂ ਆਪਣੇ ਦਫ਼ਤਰ ਪਲਾਹੀ ਰੋਡ ਵਿਖੇ ਮੀਟਿੰਗ ਕੀਤੀ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਨੇ ਸ਼ਿਰਕਤ ਕੀਤੀ | ਇਨ੍ਹਾਂ ਆਗੂਆਂ ਨੇ ਨਵਨਿਯੁਕਤ ਅਹੁਦੇਦਾਰ ਨੂੰ ਜਿੱਤ ਦੀ ਵਧਾਈ ਦਿੰਦਿਆਂ ਆਖਿਆ ਇਨ੍ਹਾਂ ਚੋਣਾਂ ਨੇ ਇਹ ਦੱਸ ਦਿੱਤਾ ਕਿ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਨਾ ਰਾਣੀ , ਬਲਾਕ ਸੰਮਤੀ ਦੇ ਡੁਮੇਲੀ ਜ਼ੋਨ ਤੋ ਜਿੱਤੇ ਬਲਵੀਰ ਕੌਰ ਹਰਬੰਸਪੁਰ, ਰਾਣੀਪੁਰ ਜ਼ੋਨ ਤੇ ਜਿੱਤੇ ਜਸਵੀਰ ਸਿੰਘ ਬਜਾਜ, ਮਲਕਪੁਰ ਜ਼ੋਨ ਤੋ ਜਿੱਤੇ ਮਨਜੀਤ ਕੌਰ ਮਲਕਪੁਰ, ਨੰਗਲ ਮੱਝਾ ਜ਼ੋਨ ਤੇ ਜਿੱਤੇ ਰੀਨਾ ਅਤੇ ਪਾਸਟ ਤੋਂ ਆਜ਼ਾਦ ਉਮੀਦਵਾਰ ਸੁਰਿੰਦਰਪਾਲ ਸਿੰਘ ਨੇ ਸਮੂਹ ਵੋਟਰਾਂ ਸਪੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਚੁਣੇ ਬਲਾਕ ਸੰਮਤੀ ਮੈਂਬਰਾਂ ਨੇ ਐਸ. ਡੀ. ਐਮ. ਦਫ਼ਤਰ ਪਾਸੋਂ ਆਪਣੇ ਸਰਟੀਫਿਕੇਟ ਵੀ ਪ੍ਰਾਪਤ ਕੀਤੇ | ਇਸ ਮੌਕੇ ਤੇ ਤਜਿੰਦਰਪਾਲ ਸਿੰਘ ਬਿੱਟਾ, ਸਤਵਿੰਦਰ ਸਿੰਘ ਘੁੰਮਣ, ਸਤਪਾਲ ਸਿੰਘ ਕਿਸ਼ਨਪੁਰ, ਪਰਮਿੰਦਰ ਸਿੰਘ ਲਾਡੀ, ਵਿੱਕੀ ਪਾਂਸ਼ਟਾ, ਬਲਜਿੰਦਰ ਸਿੰਘ ਫ਼ਤਿਹਗੜ੍ਹ, ਅਜਾਇਬ ਸਿੰਘ, ਬੂਟਾ ਸਿੰਘ, ਬਹਾਦਰ ਸਿੰਘ ਸੰਗਤਪੁਰ, ਦਿਲਬਾਗ ਸਿੰਘ, ਸੁਰਿੰਦਰਪਾਲ ਸਿੰਘ, ਅੰਗਰੇਜ਼ ਸਿੰਘ, ਪਰਮਿੰਦਰ ਸਿੰਘ ਜੰਡ, ਹਰਮਨ ਸਿੰਘ ਆਦਿ ਹਾਜ਼ਰ ਸਨ |